ਨਕਲੀ ਪਾਸਪੋਰਟ ਮਾਮਲੇ ‘ਚ ਛੋਟਾ ਰਾਜਨ ਨੂੰ 7 ਸਾਲ ਦੀ ਕੈਦ

ਨਵੀਂ ਦਿੱਲੀ : ਦਿੱਲੀ ਦੀ ਪਟਿਆਲਾ ਕੋਰਟ ਨੇ ਗੈਂਗਸਟਰ ਛੋਟਾ ਰਾਜਨ ਨੂੰ ਜਾਅਲੀ ਪਾਸਪੋਰਟ ਮਾਮਲੇ ਵਿਚ ਸੱਤ ਸਾਲ ਦੀ ਸਜ਼ਾ ਸੁਣਾਈ ਹੈ| ਇਸ ਤੋਂ ਇਲਾਵਾ ਇਸ ਮਾਮਲੇ ਵਿਚ ਤਿੰਨ ਹੋਰਨਾਂ ਨੂੰ ਵੀ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ|