ਦਿੱਲੀ ਸਰਕਾਰ ਨੇ ਵੀ ਰੱਦ ਕੀਤੀਆਂ ਮਹਾਂਪੁਰਸ਼ਾਂ ਦੇ ਜਨਮ ਦਿਵਸ ਦੀਆਂ ਛੁੱਟੀਆਂ

ਨਵੀਂ ਦਿੱਲੀ : ਦਿੱਲੀ ਸਰਕਾਰ ਵੀ ਹੁਣ ਉਤਰ ਪ੍ਰਦੇਸ਼ ਸਰਕਾਰ ਦੀ ਰਾਹ ਉਤੇ ਚੱਲ ਪਈ ਹੈ| ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਲਾਨ ਕੀਤਾ ਹੈ ਕਿ ਦਿੱਲੀ ਵਿਚ ਵੀ ਮਹਾਂਪੁਰਸ਼ਾਂ ਦੇ ਜਨਮ ਦਿਵਸ ਅਤੇ ਸ਼ਹੀਦੀ ਦਿਨ ‘ਤੇ ਸਰਕਾਰੀ ਛੁੱਟੀਆਂ ਨਹੀਂ ਕੀਤੀਆਂ ਜਾਣਗੀਆਂ|
ਇਸ ਤੋਂ ਪਹਿਲਾਂ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਸੂਬੇ ਵਿਚ ਮਹਾਂਪੁਰਸ਼ਾਂ ਦੇ ਨਾਮ ਤੇ ਹੋਣ ਵਾਲੀਆਂ ਛੁੱਟੀਆਂ ਨੂੰ ਰੱਦ ਕਰ ਦਿੱਤਾ ਸੀ|