ਮੁੱਖ ਮੰਤਰੀ ਵੱਲੋਂ ਭਗਵਾਨ ਪਰਸ਼ੂ ਰਾਮ ਜੈਅੰਤੀ ਦੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਭਗਵਾਨ ਪਰਸ਼ੂ ਰਾਮ ਜੈਅੰਤੀ ਮੌਕੇ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਸਮਾਜ ਵਿੱਚ ਆਦਰਸ਼ਵਾਦੀ ਜੀਵਨ ਜਿਉਣ ਲਈ ਭਗਵਾਨ ਪਰਸ਼ੂ ਰਾਮ ਵੱਲੋਂ ਕਾਇਮ ਕੀਤੇ ਆਦਰਸ਼ਾਂ ਤੋਂ ਸੇਧ ਲੈਣ ਦਾ ਸੱਦਾ ਦਿੱਤਾ। ਭਗਵਾਨ ਪਰਸ਼ੂ ਰਾਮ ਜੀ ਨੇ ਧਰਮ ਦੇ ਮੁੱਢਲੇ ਸਿਧਾਂਤਾਂ ਸੱਚ, ਦਿਆ, ਪਿਆਰ ਅਤੇ ਆਪਸੀ ਭਾਈਚਾਰਕ ਸਾਂਝ ‘ਤੇ ਪਹਿਰਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਗਵਾਨ ਪਰਸ਼ੂ ਰਾਮ ਜੀ ਦਾ ਜੀਵਨ ਤੇ ਫਲਸਫਾ ਸਾਨੂੰ ਦ੍ਰਿੜ ਨਿਸ਼ਚੇ ਨਾਲ ਅਨਿਆਂ ਵਿਰੁੱਧ ਆਵਾਜ਼ ਉਠਾਉਣ ਲਈ ਪ੍ਰੇਰਦਾ ਹੈ।
ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਪਵਿੱਤਰ ਦਿਹਾੜਾ ਜਾਤ, ਰੰਗ, ਨਸਲ ਅਤੇ ਧਾਰਮਿਕ ਭੇਦਭਾਵ ਤੋਂ ਉਪਰ ਉਠ ਕੇ ਮਨਾਉਣ ਦੀ ਅਪੀਲ ਕੀਤੀ।