ਸੁਕਮਾ ‘ਚ ਸ਼ਹੀਦ ਹੋਏ ਜਵਾਨਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਉਠਾਏਗਾ ਗੌਤਮ ਗੰਭੀਰ

ਨਵੀਂ ਦਿੱਲੀ : ਬੀਤੇ ਦਿਨੀਂ ਛੱਤੀਸਗੜ੍ਹ ਦੇ ਸੁਕਮਾ ਵਿਚ ਨਕਸਲੀਆਂ ਦੇ ਹਮਲੇ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ 25 ਜਵਾਨਾਂ ਦੇ ਪਰਿਵਾਰਾਂ ਦੀ ਜਿਥੇ ਸਰਕਾਰਾਂ ਵੱਲੋਂ ਮਦਦ ਕੀਤੀ ਜਾ ਰਹੀ ਹੈ, ਉਥੇ ਕ੍ਰਿਕਟਰ ਗੌਤਮ ਗੰਭੀਰ ਵੀ ਇਨ੍ਹਾਂ ਪਰਿਵਾਰਾਂ ਦੀ ਸਹਾਇਤਾ ਲਈ ਅੱਗੇ ਆਏ ਹਨ| ਗੌਤਮ ਗੰਭੀਰ ਨੇ ਐਲਾਨ ਕੀਤਾ ਹੈ ਕਿ ਉਹ 25 ਸ਼ਹੀਦ ਜਵਾਨਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਉਠਾਉਣਗੇ|