ਇਸਲਾਮਾਬਾਦ : ਪਾਕਿਸਤਾਨ ਵਿਚ ਇਕ ਹਿੰਦੂ ਮੰਦਿਰ ਵਿਚ ਮੂਰਤੀਆਂ ਦੀ ਭੰਨਤੋੜ ਦਾ ਮਾਮਲਾ ਸਾਹਮਣੇ ਆਇਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਲੋਕਾਂ ਵੱਲੋਂ ਦੱਖਣੀ ਸਿੰਧ ਪ੍ਰਾਂਤ ਵਿਚ ਦੇਵਤਿਆਂ ਦੀਆਂ ਮੂਰਤੀਆਂ ਤੋੜ ਦਿੱਤੀਆਂ| ਪੁਲਿਸ ਵੱਲੋਂ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ| ਇਸ ਦੌਰਾਨ ਇਲਾਕੇ ਵਿਚ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ|
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵਿਚ ਘੱਟ ਗਿਣਤੀਆਂ ਦੇ ਧਾਰਮਿਕ ਸਥਾਨਾਂ ਤੇ ਕਈ ਹਮਲੇ ਹੋ ਚੁੱਕੇ ਹਨ|