ਲੁਧਿਆਣਾ ‘ਚ ਟੈਕਸਟਾਈਲ ਫੈਕਟਰੀ ਨੂੰ ਅੱਗ ਲੱਗੀ, 15 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਲੁਧਿਆਣਾ: ਲੁਧਿਆਣਾ ਸਥਿਤ ਬਸਤੀ ਜੋਧੇਵਾਲ ਦੇ ਗੋਪਾਲ ਨਗਰ ਵਿਚ ਇਕ ਟੈਕਸਟਾਈਲ ਫੈਕਟਰੀ ਨੂੰ ਭਿਆਨਕ ਅੱਗ ਨੇ ਆਪਣੀ ਲਪੇਟ ਵਿਚ ਲੈ ਲਿਆ ਹੈ| ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਦੀ ਕੋਸ਼ਿਸ਼ ਵਿਚ ਲੱਗੀਆਂ ਹੋਈਆਂ ਹਨ| ਦੂਸਰੇ ਪਾਸੇ ਫੈਕਟਰੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਫੈਕਟਰੀ ਵਿਚ 10 ਤੋਂ 15 ਲੋਕ ਫਸੇ ਹੋਏ ਹਨ, ਜਿਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਜੱਦੋਜਹਿਦ ਕੀਤੀ ਜਾ ਰਹੀ ਹੈ| ਹਾਲੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ|