ਡੇਰਾ ਸਿਰਸਾ ਵੋਟ ਮਾਮਲਾ : ਸਿਆਸੀ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬਖਸ਼ਾਈ ਭੁੱਲ

ਅੰਮ੍ਰਿਤਸਰ : ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਵਲੋਂ ਹਮਾਇਤ ਲੈਣ ਵਾਲੇ ਆਗੂਆਂ ਨੇ ਐਤਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਖਿਮਾ ਯਾਚਨਾ ਦੀ ਅਰਦਾਸ ਕੀਤੀ। ਡੇਰਾ ਹਮਾਇਤ ਮਾਮਲੇ ‘ਚ ਪੰਜ ਸਿੰਘ ਸਾਹਿਬਾਨਾਂ ਵਲੋਂ 21 ਸਿਆਸੀ ਆਗੂਆਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਸ੍ਰੀ ਅਕਾਲ ਤਖਤ ਸਾਹਿਬ ਵਲੋਂ ਤਨਖਾਹੀਏ ਕਰਾਰ ਦਿੱਤੇ ਗਏ ਇਨ੍ਹਾਂ ਆਗੂਆਂ ਨੇ ਧਾਰਮਿਕ ਸੇਵਾ ਦੇ ਆਖਰੀ ਦਿਨ ਹੁਕਮਾਂ ਅਨੁਸਾਰ ਪਹਿਲਾਂ ਪ੍ਰਸਾਦਿ ਚੜ੍ਹਾਇਆ ਅਤੇ ਫਿਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਖਿਮਾ ਯਾਚਨਾ ਦੀ ਅਰਦਾਸ ਕਰਵਾਈ।
ਇਸ ਦੌਰਾਨ ਬੋਲਦੇ ਹੋਏ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਉਨ੍ਹਾਂ ਨੂੰ ਸਜ਼ਾ ਨਹੀਂ ਬਲਕਿ 5 ਦਿਨ ਦੀ ਸੇਵਾ ਮਿਲੀ ਸੀ, ਜਿਹੜੀ ਉਨ੍ਹਾਂ ਨੇ ਤਨਦੇਹੀ ਨਾਲ ਨਿਭਾਈ ਹੈ।