ਸੁਪਰੀਮ ਕੋਰਟ ਵੱਲੋਂ ਵਿਜੇ ਮਾਲਿਆ ਨੂੰ 10 ਜੁਲਾਈ ਨੂੰ ਕੋਰਟ ‘ਚ ਪੇਸ਼ ਹੋਣ ਦੇ ਨਿਰਦੇਸ਼

ਨਵੀਂ ਦਿੱਲੀ : ਸੁਪਰੀਮ ਕੋਰਟ ਨੇ 9 ਹਜ਼ਾਰ ਕਰੋੜ ਦੇ ਭਗੌੜੇ ਵਪਾਰੀ ਵਿਜੇ ਮਾਲਿਆ ਨੂੰ ਨਿਰਦੇਸ਼ ਦਿੱਤੇ ਹਨ ਉਹ 10 ਜੁਲਾਈ ਨੂੰ ਕੋਰਟ ਵਿਚ ਪੇਸ਼ ਹੋਣ| ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਵਿਜੇ ਮਾਲਿਆ ਨੂੰ ਮਾਣਹਾਨੀ ਦਾ ਦੋਸ਼ੀ ਮੰਨਦਿਆਂ ਕਿਹਾ ਹੈ ਕਿ ਉਹ ਆਪਣੀ ਜਾਇਦਾਦ ਦਾ ਬਿਓਰਾ ਦੇਵੇ| ਸੁਪਰੀਮ ਕੋਰਟ ਵਿਚ ਇਸ ਮਾਮਲੇ ਦੀ ਅਗਲੀ ਸੁਣਵਾਈ 10 ਜੁਲਾਈ ਨੂੰ ਹੋਵੇਗੀ|