ਚੰਡੀਗੜ : ਕਾਂਗਰਸ ਦੇ ਸੀਨੀਅਰ ਨੇਤਾ ਸੁਨੀਲ ਜਾਖੜ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਣ ਮੌਕੇ ਵਿਸ਼ਵਾਸ ਦਿਵਾਇਆ ਕਿ ਸਿਹਤਮੰਦ ਸਿਆਸੀ ਮਾਹੌਲ ਵਿੱਚ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਸਰਕਾਰ ਦੀਆਂ ਨੀਤੀਆਂ ਤੇ ਸੰਦੇਸ਼ ਘਰ-ਘਰ ਤੱਕ ਪਹੁੰਚਾÀਣ ਲਈ ਪਾਰਟੀ ਦੇ ਵਰਕਰ ਸਰਕਾਰ ਦੇ ਦੂਤ ਵਜੋਂ ਆਪਣਾ ਫਰਜ਼ ਨਿਭਾਉਣਗੇ।
ਅੱਜ ਇੱਥੇ ਪੰਜਾਬ ਕਾਂਗਰਸ ਭਵਨ ਵਿਖੇ ਹੋਏ ਸਮਾਰੋਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਉਨ•ਾਂ ਦੇ ਕੈਬਨਿਟ ਸਾਥੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ‘ਤੇ ਪੰਜਾਬ ਪ੍ਰਦੇਸ਼ ਕਮੇਟੀ ਦੇ ਸੀਨੀਅਰ ਨੇਤਾ ਵੀ ਸ਼ਾਮਲ ਹੋਏ।
ਆਲ ਇੰਡੀਆ ਕਾਂਗਰਸ ਕਮੇਟੀ ਦੇ ਨੇਤਾ ਹਰੀਸ਼ ਚੌਧਰੀ, ਆਸ਼ਾ ਕੁਮਾਰੀ ਤੇ ਅੰਬਿਕਾ ਸੋਨੀ ਨਾਲ ਸੂਬੇ ਦੇ ਮੰਤਰੀ ਤੇ ਪਾਰਟੀ ਨੇਤਾ ਮਨਪ੍ਰੀਤ ਬਾਦਲ, ਨਵਜੋਤ ਸਿੱਧੂ, ਰਾਜਾ ਵੜਿੰਗ, ਰਜਿੰਦਰ ਕੌਰ ਭੱਠਲ ਅਤੇ ਲਾਲ ਸਿੰਘ ਨੇ ਸ੍ਰੀ ਜਾਖੜ ਨੂੰ ਇਸ ਨਵੀਂ ਪਾਰੀ ਦੀ ਸ਼ੁਰੂਆਤ ਲਈ ਵਧਾਈ ਦਿੱਤੀ।
ਇਸ ਮੌਕੇ ਸ੍ਰੀ ਜਾਖੜ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਸਰਕਾਰ ਦੀ ਮਦਦ ਕਰਨ ਵਿੱਚ ਸ੍ਰੀ ਜਾਖੜ ਸਭ ਤੋਂ ਵਧੀਆ ਵਿਅਕਤੀ ਹਨ। ਉਨ•ਾਂ ਨੇ ਪਾਰਟੀ ਵਰਕਰਾਂ ਨੂੰ ਸੂਬੇ ਵਿੱਚ ਅਗਾਮੀ ਨਗਮ ਨਿਗਮ ਚੋਣਾਂ ਲਈ ਤਿਆਰੀ ਕਸ ਲੈਣ ਦਾ ਸੱਦਾ ਦਿੰਦਿਆਂ ਆਖਿਆ ਕਿ ਇਹ ਨਿਗਮਾਂ ਮਾੜੇ ਦੌਰ ਵਿਚੋਂ ਗੁਜ਼ਰ ਰਹੀਆਂ ਹਨ ਜਿਨ•ਾਂ ਨੂੰ ਲੋਕਾਂ ਦੀ ਭਲਾਈ ਲਈ ਮੁੜ ਸੁਰਜੀਤ ਕੀਤੇ ਜਾਣ ਦੀ ਲੋੜ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਅਕਾਲੀਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ ਅਤੇ 1.3 ਲੱਖ ਕਰੋੜ ਦੇ ਕਰਜ਼ੇ ਬਾਰੇ ਲਾਏ ਗਏ ਅਨੁਮਾਨ ਦੇ ਉਲਟ ਪੰਜਾਬ ਸਿਰ 2.5 ਲੱਖ ਕਰੋੜ ਰੁਪਏ ਦਾ ਭਾਰੀ ਕਰਜ਼ਾ ਹੈ। ਉਨ•ਾਂ ਨੇ ਚੇਤਾਵਨੀ ਦਿੱਤੀ ਕਿ ਸੂਬੇ ਨੂੰ ਕੰਗਾਲੀ ਦੇ ਦੌਰ ਵਿੱਚ ਧੱਕਣ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਸਖਤ ਕਾਰਵਾਈ ਨੂੰ ਅੰਜ਼ਾਮ ਦਿੱਤਾ ਜਾਵੇਗਾ।
ਸੁਨੀਲ ਜਾਖੜ ਨੂੰ ਇਕ ਇਮਾਨਦਾਰ ਸ਼ਖਸ਼ੀਅਤ ਅਤੇ ਉਨ•ਾਂ ਦੇ ਪਰਿਵਾਰ ਨਾਲ ਨੇੜਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨੂੰ ਪਾਰਟੀ ਵਾਅਦੇ ਅਮਲ ਵਿੱਚ ਲਿਆਉਣ ਲਈ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ•ਾਂ ਇਹ ਵੀ ਕਿਹਾ ਕਿ ਇਨ•ਾਂ ਵਾਅਦਿਆਂ ਦੀ ਪੂਰਤੀ ਵਿੱਚ ਯੋਗਦਾਨ ਪਾਉਣ ਵਾਲੇ ਪਾਰਟੀ ਵਰਕਰਾਂ ਨੂੰ ਵੀ ਢੁਕਵਾਂ ਇਨਾਮ ਦਿੱਤਾ ਜਾਵੇਗਾ।
ਪਾਰਟੀ ਦੇ ਮੁਖੀ ਵਜੋਂ ਅਹੁਦਾ ਸੰਭਾਲਣ ਉਪਰੰਤ ਸ੍ਰੀ ਜਾਖੜ ਨੇ ਸਮੁੱਚੇ ਪ੍ਰਸ਼ਾਸਨ ਤੇ ਪੁਲੀਸ ਦੇ ਸਿਆਸੀਕਰਨ ਲਈ ਅਕਾਲੀਆਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਆਖਿਆ ਕਿ ਪਿਛਲੀ ਸਰਕਾਰ ਦੌਰਾਨ ਸੂਬੇ ਵਿੱਚ ਜੰਗਲ ਰਾਜ ਸੀ ਪਰ ਹੁਣ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਕਾਂਗਰਸ ਵਰਕਰ ਨਿਗਰਾਨ ਦਾ ਕਾਰਜ ਨਿਭਾਉਣਗੇ।
ਸ੍ਰੀ ਜਾਖੜ ਨੇ ਆਖਿਆ ਕਿ ਕਾਂਗਰਸੀ ਵਰਕਰ ਸਰਕਾਰ ਦਾ ਏਜੰਡਾ ਲੈ ਕੇ ਲੋਕਾਂ ਕੋਲ ਜਾਣਗੇ ਅਤੇ ਇਸ ਬਾਰੇ ਉਨ•ਾਂ ਦੀ ਫੀਡਬੈਕ ਹਾਸਲ ਕਰਨਗੇ ਤਾਂ ਕਿ ਲੋਕਾਂ ਦੀਆਂ ਦੁੱਖ-ਤਕਲੀਫਾਂ ਨੂੰ ਹੱਲ ਕਰਨ ਅਤੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਇਆ ਜਾ ਸਕੇ। ਉਨ•ਾਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨਾਲ ਚੱਟਾਨ ਵਾਂਗ ਖੜ•ੀ ਹੈ ਜਦਕਿ ਅਕਾਲੀ ਸਰਕਾਰ ਸਿਰਫ ਤੇ ਸਿਰਫ ਅਕਾਲੀਆਂ ਦੇ ਹਿੱਤਾਂ ਨੂੰ ਹੀ ਪਾਲਦੀ ਸੀ।
ਸ੍ਰੀ ਜਾਖੜ ਨੇ ਕਾਂਗਰਸ ਦੇ ਕੌਮੀ ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉਨ•ਾਂ ਵਿੱਚ ਪ੍ਰਗਟਾਏ ਵਿਸ਼ਵਾਸ ਲਈ ਧਨਵਾਦ ਕੀਤਾ। ਕਾਂਗਰਸ ਦੀ ਪੰਜਾਬ ਇਕਾਈ ਦੇ ਨਵੇਂ ਮੁਖੀ ਨੇ ਭਾਵੁਕ ਲਹਿਜ਼ੇ ਵਿੱਚ ਆਖਿਆ ਕਿ ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ•ਾਂ ਦੀ ਹਾਰ ਹੋ ਜਾਣ ਦੇ ਬਾਵਜੂਦ ਪਾਰਟੀ ਵੱਲੋਂ ਏਨੀ ਵੱਡੀ ਜ਼ਿੰਮੇਵਾਰੀ ਸੌਂਪਣਾ ਉਨ•ਾਂ ਦੇ ਮਨ ਨੂੰ ਟੁੰਬ ਗਿਆ ਹੈ। ਨਾਲ ਹੀ ਉਨ•ਾਂ ਕਿਹਾ ਕਿ ਇਹ ਸਮਾਂ ਜਸ਼ਨ ਮਣਾਉਣ ਦਾ ਨਹੀਂ ਸਗੋਂ ਪਾਰਟੀ ਦੀ ਮਜ਼ਬੂਤੀ ਤੇ ਕਾਰਗੁਜ਼ਾਰੀ ਲਈ ਜੁਟ ਜਾਣ ਦਾ ਹੈ ਤਾਂ ਕਿ ਲੋਕਾਂ ਨਾਲ ਕੀਤੇ ਵਾਅਦੇ ਛੇਤੀ ਤੋਂ ਛੇਤੀ ਪੂਰੇ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ।
ਸ੍ਰੀ ਜਾਖੜ ਨੇ ਆਖਿਆ ਕਿ ਕਾਂਗਰਸ ਦੀ ਲੰਮੀ ਸਿਆਸੀ ਘਾਲਣਾ ਮਗਰੋਂ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨੀ ਪਹਿਲੀ ਸ਼ੁਰੂਆਤ ਹੈ ਅਤੇ ਉਨ•ਾਂ ਨੇ ਕਾਂਗਰਸੀ ਲੀਡਰਾਂ ਤੇ ਵਰਕਰਾਂ ਨੂੰ ਤਿਆਰੀ ਕੱਸ ਲੈਣ ਦਾ ਸੱਦਾ ਦਿੱਤਾ । ਸ੍ਰੀ ਜਾਖੜ ਨੇ ਆਖਿਆ ਕਿ ਕਣਕ ਦੀ ਨਿਰਵਿਘਨ ਖਰੀਦ, ਝੂਠੇ ਕੇਸਾਂ ਦੀ ਪੜਚੋਲ ਕਰਨ ਲਈ ਕਮਿਸ਼ਨ ਦਾ ਗਠਨ ਅਤੇ ਡਰੱਗ ਮਾਫੀਆ ਨੂੰ ਨੱਥ ਪਾਉਣ ਲਈ ਸਫਲਤਾਪੂਰਵਕ ਯਤਨ ਇਕ ਸਾਕਾਰਤਮਕ ਆਗਾਜ਼ ਹੈ।
ਸ੍ਰੀ ਜਾਖੜ ਅਤੇ ਉਨ•ਾਂ ਦੇ ਪਰਿਵਾਰ ਨਾਲ ਆਪਣੀ ਪੁਰਾਣੀ ਸਾਂਝ ਨੂੰ ਚੇਤੇ ਕਰਦਿਆਂ ਲਾਲ ਸਿੰਘ ਨੇ ਸ੍ਰੀ ਜਾਖੜ ਵੱਲੋਂ ਵਿਰੋਧੀ ਧਿਰ ਦੇ ਨੇਤਾ ਵਜੋਂ ਪੰਜਾਬ ਨਾਲ ਸਬੰਧਤ ਮੁੱਦੇ ਉਠਾ ਕੇ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਕਾਂਗਰਸ ਦੇ ਸੀਨੀਅਰ ਨੇਤਾ ਹਰੀਸ਼ ਚੌਧਰੀ ਨੇ ਆਖਿਆ ਕਿ ਜਾਖੜ ਦੀ ਨਿਯੁਕਤੀ ਨਾਲ ਪਾਰਟੀ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਵੇਗਾ। ਇਸੇ ਤਰ•ਾਂ ਕਾਂਗਰਸ ਦੇ ਸੀਨੀਅਰ ਨੇਤਾ ਆਸ਼ਾ ਕੁਮਾਰੀ ਨੇ ਸ੍ਰੀ ਜਾਖੜ ਦੀ ਨਿਯੁਕਤੀ ਨੂੰ ਕਾਂਗਰਸ ਦੇ ਇਤਿਹਾਸ ਵਿੱਚ ਇਕ ਨਵਾਂ ਅਧਿਆਏ ਦੱਸਿਆ। ਸੀਨੀਅਰ ਨੇਤਾ ਅੰਬਿਕਾ ਸੋਨੀ ਨੇ ਵੀ ਹਾਲ ਹੀ ਵਿੱਚ ਹੋਇਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤਾ ਲਈ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਦੀ ਭਰਵੀਂ ਸ਼ਲਾਘਾ ਕੀਤੀ।