ਚੰਡੀਗੜ੍ਹ : ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਉਸ ਦੇ ਸਾਬਕਾ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ| ਗੁਰਪ੍ਰੀਤ ਸਿੰਘ ਘੁੱਗੀ ਨੇ ਅੱਜ ਚੰਡੀਗੜ੍ਹ ਵਿਚ ਆਪਣੇ ਅਸਤੀਫੇ ਦਾ ਐਲਾਨ ਕਰਦਿਆਂ ਕਿਹਾ ਕਿ ਮੈਨੂੰ ਪਾਰਟੀ ਹਾਈਕਮਾਂਡ ਵੱਲੋਂ ਭਗਵੰਤ ਮਾਨ ਨੂੰ ਕਨਵੀਨਰ ਬਣਾਏ ਜਾਣ ‘ਤੇ ਕੋਈ ਇਤਰਾਜ਼ ਨਹੀਂ ਸੀ, ਪਰ ਜਿਸ ਤਰ੍ਹਾਂ ਮੈਨੂੰ ਹਟਾਇਆ ਗਿਆ ਉਸ ਤੋਂ ਮੈਨੂੰ ਕਾਫੀ ਨਿਰਾਸ਼ਾ ਹੋਈ|
ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਘੁੱਗੀ ਨੂੰ ਸੁੱਚਾ ਸਿੰਘ ਛੋਟੇਪੁਰ ਤੋਂ ਬਾਅਦ ਕਨਵੀਨਰ ਨਿਯੁਕਤ ਕੀਤਾ ਗਿਆ ਸੀ, ਪਰ ਬੀਤੀ 8 ਮਈ ਨੂੰ ਪਾਰਟੀ ਹਾਈਕਮਾਂਡ ਨੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ਦਾ ਕਨਵੀਨਰ ਨਿਯੁਕਤ ਕਰ ਦਿੱਤਾ ਸੀ|