ਪੁਡੂਚੇਰੀ ਦੇ ਸਾਬਕਾ ਉਪ ਰਾਜਪਾਲ ਡਾ. ਇਕਬਾਲ ਸਿੰਘ ਦਾ ਡੈੱਨਮਾਰਕ ‘ਚ ਸਨਮਾਨ

ਚੰਡੀਗੜ੍ਹ : ਪੁਡੂਚੇਰੀ ਦੇ ਸਾਬਕਾ ਉਪ ਰਾਜਪਾਲ ਡਾ. ਇਕਬਾਲ ਸਿੰਘ ਨੇ ਡੈੱਨਮਾਰਕ ਦੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਿਆ| ਇਸ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਵੀ ਪਾਇਆ|
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਛਪਾਲ ਸਿੰਘ ਕਲਸੀ ਨੇ ਸ਼ਹਿਰ ਦੇ ਮੇਅਰ ਦੇ ਨਾਲ ਡਾ. ਇਕਬਾਲ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਉਨ੍ਹਾਂ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਸਾਬਕਾ ਪ੍ਰਧਾਨ ਆਤਮ ਪ੍ਰਕਾਸ਼ ਸਿੰਘ ਵੀ ਮੌਜੂਦ ਸਨ|