ਭਗਵੰਤ ਮਾਨ ਨੇ ਉਪਕਾਰ ਸੰਧੂ ਨੂੰ ‘ਆਪ’ ਚੋਂ ਕੀਤਾ ਬਰਖਾਸਤ

ਚੰਡੀਗਡ਼- ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਬੁਧਵਾਰ ਨੂੰ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਾਰਟੀ ਵਿਰੋਧੀ ਗਤੀਵਿਧਿਆਂ ਦੇ ਕਾਰਨ ਆਮ ਆਦਮੀ ਪਾਰਟੀ ਦੇ ਅਮ੍ਰਿਤਸਰ ਤੋਂ ਆਗੂ ਉਪਕਾਰ ਸਿੰਘ ਸੰਧੂ ਨੂੰ ਪਾਰਟੀ ਵਿਚੋਂ ਬਰਖਾਸਤ ਕਰ ਦਿੱਤਾ ਗਿਆ  ਹੈ।
ਮਾਨ ਨੇ ਕਿਹਾ ਕਿ ਵਲੰਟੀਅਰ ਆਮ ਆਦਮੀ ਪਾਰਟੀ ਦੀ ਤਾਕਤ ਹਨ ਪਰੰਤੂ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।