ਭੁੱਖ ਹੜਤਾਲ ‘ਤੇ ਬੈਠੇ ਕਪਿਲ ਸ਼ਰਮਾ ‘ਤੇ ਹੋਇਆ ਹਮਲਾ, ਪੁਲਿਸ ਵੱਲੋਂ ਦੋਸ਼ੀ ਗ੍ਰਿਫਤਾਰ

ਨਵੀਂ ਦਿੱਲੀ – ਦਿੱਲੀ ਦੇ ਸਾਬਕਾ ਮੰਤਰੀ ਕਪਿਲ ਮਿਸ਼ਰਾ ਨੇ ਹੁਣ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੀਆਂ ਵਿਦੇਸ਼ ਯਾਤਰਾਵਾਂ ਦੀ ਜਾਣਕਾਰੀ ਜਨਤਕ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭੁੱਖ ਹਡ਼ਤਾਲ ਸ਼ੁਰੂ ਕਰ ਦਿੱਤੀ| ਇਸ ਦੌਰਾਨ ਭੁੱਖ ਹੜਤਾਲ ‘ਤੇ ਬੈਠੇ ਕਪਿਲ ਸ਼ਰਮਾ ‘ਤੇ ਇਕ ਵਿਅਕਤੀ ਵੱਲੋਂ ਕੀਤਾ ਕੀਤਾ ਗਿਆ| ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ|
ਆਪਣੇ ਘਰ ਦੇ ਬਾਹਰ ਹੀ ਭੁੱਖ ਹਡ਼ਤਾਲ ਤੇ ਬੈਠੇ ਸ਼੍ਰੀ ਮਿਸ਼ਰਾ ਨੇ ਮੰਗਲਵਾਰ ਨੂੰ ‘ਆਪ’ ਦੇ 5 ਨੇਤਾਵਾਂ ਸੰਜੇ ਸਿੰਘ, ਆਸ਼ੀਸ਼ ਖੇਤਾਨ, ਸਤੇਂਦਰ ਜੈਨ, ਰਾਘਵ ਚੱਡਾ, ਦੁਰਗੇਸ਼ ਪਾਠਕ ਦੀਆਂ ਵਿਦੇਸ਼ ਯਾਤਰਾਵਾਂ ਦੀਆਂ ਸਾਰੀਆਂ ਜਾਣਕਾਰੀਆਂ ਜਨਤਕ ਕਰਨ ਦੀ ਮੰਗ ਕੀਤੀ ਸੀ| ਕਪਿਲ ਮਿਸ਼ਰਾ ਪੱਤਰਕਾਰਾਂ ਨੂੰ ਕਿਹਾ ਕਿ ਜਦੋਂ ਤੱਕ ‘ਆਪ’ ਦੇ ਕੁਝ ਨੇਤਾਵਾਂ ਦੀਆਂ ਵਿਦੇਸ਼ ਯਾਤਰਾਵਾਂ ਦੇ ਖਰਚ ਬਾਰੇ ਪੂਰਾ ਸਪਸ਼ਟੀਕਰਨ ਨਹੀਂ ਦਿੱਤੀ ਜਾਂਦਾ, ਉਦੋਂ ਤੱਕ ਮੈਂ ‘ਸੱਤਿਆਗ੍ਰਹਿ’ ਤੇ ਬੈਠਾ ਹਾਂ|