ਨਵੀਂ ਦਿੱਲੀ: ਪਿਛਲੇ ਕੁਝ ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕਪਿਲ ਮਿਸ਼ਰਾ ਨੇ ਅੱਜ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ| ਕਪਿਲ ਮਿਸ਼ਰਾ ਨੇ ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਤੇ ਕਈ ਗੰਭੀਰ ਦੋਸ਼ ਲਾਏ| ਕਪਿਲ ਨੇ ਆਪ ਦੇ ਪੰਜ ਆਗੂਆਂ ਦੇ ਵਿਦੇਸ਼ੀ ਦੌਰਿਆਂ ਦਾ ਬਿਉਰਾ ਮੰਗਦਿਆਂ ਇਹ ਭੁੱਖ ਹੜਤਾਲ ਕੀਤੀ ਸੀ, ਜਿਸ ਦੌਰਾਨ ਉਹ ਕੱਲ੍ਹ ਐਤਵਾਰ ਨੂੰ ਬੇਹੋਸ਼ ਵੀ ਹੋ ਗਏ ਸਨ| ਇਸ ਦੌਰਾਨ ਉਨ੍ਹਾਂ ਨੇ ਅੱਜ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ|