ਰਾਸ਼ਟਰਪਤੀ ਉਮੀਦਵਾਰ ਨੂੰ ਲੈ ਕੇ ਪਹਿਲ ਕਰੇ ਕੇਂਦਰ : ਨੀਤੀਸ਼ ਕੁਮਾਰ

ਨਵੀਂ ਦਿੱਲੀ: ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਅੱਜ ਕਿਹਾ ਹੈ ਕਿ ਭਾਜਪਾ ਸਾਰੀਆਂ ਪਾਰਟੀਆਂ ਨਾਲ ਗੱਲਬਾਤ ਕਰਕੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਤੇ ਆਮ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰੇ| ਸਾਲ 2012 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਭਾਜਪਾ ਵਾਲੇ ਰਾਜਗ ਦਾ ਹਿੱਸਾ ਰਹੀ ਜਦਯੂ ਨੇ ਯੂ.ਪੀ.ਏ ਸਰਕਾਰ ਦੇ ਉਮੀਦਵਾਰ ਪ੍ਰਣਬ ਮੁਖਰਜੀ ਦੇ ਹੱਕ ਵਿਚ ਮਤਦਾਨ ਕੀਤਾ ਸੀ|