ਨਵੀਂ ਦਿੱਲੀ : ਬ੍ਰਿਟੇਨ ਦੇ ਮੈਨਚੈਸਟਰ ਸ਼ਹਿਰ ਵਿਚ ਹੋਏ ਹਮਲੇ ਉਤੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ ਹੈ| ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਅਸੀਂ ਇਸ ਹਮਲੇ ਤੋਂ ਦੁਖੀ ਹਾਂ ਅਤੇ ਅਸੀਂ ਇਸ ਦੀ ਨਿੰਦਾ ਕਰਦੇ ਹਾਂ| ਉਨ੍ਹਾਂ ਕਿਹਾ ਕਿ ਅਸੀਂ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖਮੀਆਂ ਲਈ ਪ੍ਰਾਰਥਨਾ ਕਰਦੇ ਹਾਂ|