ਚੰਡੀਗਡ਼ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਮ੍ਰਿਤਕ ਕਰਜਦਾਰਾਂ ਦੇ ਕਰਜੇ ਮੁਆਫ ਕਰਨ ਦੀ ਅਪੀਲ ਕੀਤੀ ਹੈ ਜਿੰਨਾਂ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਭੌ’ ਵਿਕਾਸ ਅਤੇ ਵਿੱਤ ਨਿਗਮ ਤੋ’ ਕਰਜ਼ੇ ਲਏ ਸਨ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਦੱਸਿਆ ਕਿ ਇਸ ਸਬੰਧ ਵਿੱਚ ਕਮਿਸ਼ਨ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ 31-05-2017 ਤੱਕ ਜਿੰਨਾਂ ਕਰਜ਼ਦਾਰਾਂ ਦੀ ਮੌਤ ਹੋ ਚੁੱਕੀ ਹੈ, ਉਨਾਂ ਦੇ ਪਰਿਵਾਰਾਂ ਪਾਸੋ’ ਕਰਜ਼ੇ ਦੀ ਰਾਸ਼ੀ ਨਾ ਵਸੂਲੀ ਜਾਵੇ।
ਉਨਾਂ ਦੱਸਿਆ ਕਿ 31 ਮਈ, 2017 ਤੱਕ ਕੁੱਲ 491 ਕਰਜ਼ਦਾਰ ਹਨ ਅਤੇ ਵਸੂਲਣਯੋਗ ਰਾਸੀ 3,92,02,688 ਰੁਪਏ ਬਣਦੀ ਹੈ। ਉਨਾਂ ਦੇ ਪਰਿਵਾਰਾਂ ਕੋਲ ਆਮਦਨ ਦਾ ਕੋਈ ਸਾਧਨ ਨਾ ਹੋਣ ਕਾਰਨ ਕਰਜਾ ਮੋਡ਼ਨ ਤੋ’ ਅਸਮਰਥ ਹਨ।
ਕਮਿਸ਼ਨ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੇ ਮਾਮਲਿਆਂ ਵਿੱਚ ਕਰਜ਼ਾ ਮੁਆਫ ਕਰਨ ਲਈ ਇੱਕ ਮੁਕੰਮਲ ਪਾਲਸੀ ਬਣਾਈ ਜਾਵੇ  ਤਾਂ ਜੋ ਭਵਿੱਖ ਵਿੱਚ ਜੇਕਰ ਕਿਸੇ ਕਰਜ਼ਦਾਰ ਦੀ ਮੌਤ ਹੋ ਜਾਂਦੀ ਹਾਂ ਤਾਂ ਉਸ ਦਾ ਕਰਜਾ ਮੁਆਫ ਹੋ ਸਕੇ।
ਮੀਟਿੰਗ ਵਿੱਚ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਰਾਜ ਸਿੰਘ ਦੇ ਇਲਾਵਾ ਸ੍ਰੀਮਤੀ ਭਾਰਤੀ ਕੈਨੇਡੀ; ਸ੍ਰੀ ਗਿਆਨ ਚੰਦ; ਸ੍ਰੀ ਪ੍ਰਭਦਿਆਲ; ਸ੍ਰੀ ਰਾਜ ਕੁਮਾਰ ਹੰਸ; ਸ੍ਰੀ ਤਰਸੇਮ ਸਿੰਘ ਅਤੇ ਸ੍ਰੀ ਦਰਸ਼ਨ ਸਿੰਘ ( ਸਾਰੇ ਗੈਰ ਸਰਕਾਰੀ ਮੈ’ਬਰ) ਸ਼ਾਮਲ ਸਨ।