ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਕਈ ਆਪ ਵਿਧਾਇਕਾਂ ਉਤੇ ਗੰਭੀਰ ਦੋਸ਼ ਲਾਉਣ ਵਾਲੇ ਪਾਰਟੀ ਦੇ ਬਰਖਾਸਤ ਮੰਤਰੀ ਕਪਿਲ ਮਿਸ਼ਰਾ ਦੀ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਦਿੱਲੀ ਵਿਧਾਨ ਸਭਾ ਵਿਚ ਕੁਟਾਈ ਕਰ ਦਿੱਤੀ| ਇਹੀ ਨਹੀਂ ਆਪ ਦੇ ਵਿਧਾਇਕਾਂ ਨੇ ਕਪਿਲ ਨੂੰ ਵਿਧਾਨ ਸਭਾ ਤੋਂ ਬਾਹਰ ਵੀ ਕਰ ਦਿੱਤਾ|
ਇਸ ਦੌਰਾਨ ਕਪਿਲ ਮਿਸ਼ਰਾ ਨੇ ਕਿਹਾ ਕਿ ਉਹ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਸਬੰਧੀ ਬੋਲਣਾ ਚਾਹੁੰਦੇ ਸਨ, ਪਰ ਉਨ੍ਹਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ, ਬਲਕਿ ਕੁਝ ਵਿਧਾਇਕਾਂ ਨੇ ਮੈਨੂੰ ਕੁੱਟਿਆ|