ਮੈਡ੍ਰਿਡ  : ਚਾਰ ਦੇਸ਼ਾਂ ਦੇ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੱਜ ਸਪੇਨ ਪਹੁੰਚੇ, ਜਿਥੇ ਉਨ੍ਹਾਂ ਨੇ ਰਾਸ਼ਟਰਪਤੀ ਮੈਰੀਆਨੋ ਰੇਜਾਏ ਨਾਲ ਮੁਲਾਕਾਤ ਕੀਤੀ| ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਰਮਨੀ ਦੌਰੇ ਤੇ ਸਨ|
ਇਸ ਦੌਰਾਨ ਪ੍ਰਧਾਨ ਮੰਤਰੀ ਨੇ ਅੱਤਵਾਦ ਉਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਸਾਰੇ ਸਮਾਜ ਲਈ ਵੱਡੀ ਚੁਣੌਤੀ ਹੈ| ਉਨ੍ਹਾਂ ਕਿਹਾ ਕਿ ਅੱਤਵਾਦ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਨੂੰ ਸਾਂਝੀਆਂ ਕੋਸ਼ਿਸ਼ਾਂ ਕਰਨ ਦੀ ਲੋੜ ਹੈ|
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਇਹ ਸਪੇਨ ਦੌਰਾ ਦੋਨਾਂ ਦੇਸ਼ਾਂ ਲਈ ਕਾਫੀ ਅਹਿਮ ਹੈ| ਇਸ ਦੌਰਾਨ ਪ੍ਰਧਾਨ ਮੰਤਰੀ ਜਿਥੇ ਸਪੇਨ ਦੇ ਨੇਤਾਵਾਂ ਨਾਲ ਮੁਲਾਕਾਤ ਕਰਨਗੇ, ਉਥੇ ਉਹ ਵਪਾਰੀਆਂ ਨੂੰ ਵੀ ਮਿਲਣਗੇ|