ਮੋਦੀ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਨਹੀਂ ਨਿਭਾਇਆ : ਨਿਤੀਸ਼ ਕੁਮਾਰ

ਪਟਨਾ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਸਾਨਾਂ ਦੀ ਬਦਤਰ ਹਾਲਤੇ ਅੱਜ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਿਆ| ਉਨ੍ਹਾਂ ਕਿਹਾ ਕਿ ਚੋਣਾਂ ਵਿਚ ਮੋਦੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਲਾਗਤ ਵਿਚ 50 ਫੀਸਦੀ ਮੁਆਫਾ ਜੋੜ ਕੇ ਸਮਰਥਨ ਮੁਲ ਦਿੱਤਾ ਜਾਵੇਗਾ, ਜਿਸ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ|
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਹਾਲਤ ਅੱਜ ਇਹ ਹੋ ਗਈ ਹੈ ਕਿ ਉਨ੍ਹਾਂ ਦੀ ਆਮਦਨ ਗਰੁੱਪ ਡੀ ਦੇ ਕਰਮਚਾਰੀ ਤੋਂ ਵੀ ਘੱਟ ਹੈ|