ਪੰਜਾਬ ਵਿਧਾਨ ਸਭਾ ਵੱਲੋਂ ਅਜਮੇਰ ਔਲਖ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ  : ਪੰਜਾਬੀ ਦੇ ਪ੍ਰਸਿੱਧ ਨਾਟਕਕਾਰ ਅਜਮੇਰ ਔਲਖ ਦਾ ਅੱਜ ਦੇਹਾਂਤ ਹੋ ਗਿਆ| ਉਹ 75 ਵਰ੍ਹਿਆਂ ਦੇ ਸਨ| ਇਸ ਦੌਰਾਨ ਪੰਜਾਬ ਵਿਧਾਨ ਸਭਾ ਵਿਚ ਅਜਮੇਰ ਸਿੰਘ ਔਲਖ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ| ਇਸ ਦੌਰਾਨ 2 ਮਿੰਟ ਦਾ ਮੌਨ ਧਾਰਨ ਕਰਕੇ ਅਜਮੇਰ ਸਿੰਘ ਔਲਖ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ|