ਸਕੂਲਾਂ ‘ਚ ਯੋਗ ਲਾਜ਼ਮੀ ਕਰਨ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ

ਕਿਹਾ, ਅਜਿਹੇ ਫੈਸਲੇ ਸਰਕਾਰਾਂ ਆਪ ਕਰਨ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਵਿੱਚ ਕੌਮੀ ਯੋਗ ਨੀਤੀ ਬਣਾਉਣ ਤੇ ਸਾਰੇ ਦੇਸ਼ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਯੋਗ ਲਾਜ਼ਮੀ ਕਰਨ ਦੀ ਮੰਗ ਕੀਤੀ ਗਈ ਸੀ। ਜਸਟਿਸ ਐਮ.ਬੀ. ਲੋਕੁਰ ਦੀ ਅਗਵਾਈ ਵਾਲੇ ਬੈਂਚ ਨੇ ਪਟੀਸ਼ਨ ਖਾਰਜ ਕਰਦਿਆਂ ਕਿਹਾ ਕਿ ਅਜਿਹੇ ਮੁੱਦਿਆਂ ਬਾਰੇ ਫੈਸਲੇ ਸਰਕਾਰ ਨੂੰ ਹੀ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਦਾਲਤ ਦਾ ਇਹ ਕੰਮ ਨਹੀਂ ਕਿ ਸਕੂਲਾਂ ਵਿੱਚ ਕੀ ਪੜ੍ਹਾਇਆ ਜਾਣਾ ਚਾਹੀਦਾ ਹੈ ਤੇ ਕੀ ਨਹੀਂ।