ਨਵੀਂ ਦਿੱਲੀ— ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ‘ਚ ਜ਼ਮੀਨ ਖਿੱਸਕਣ ‘ਚ ਲੋਕਾਂ ਦੇ ਮਾਰੇ ਜਾਣ ‘ਤੇ ਦੁੱਖ ਪ੍ਰਗਟ ਕੀਤਾ ਹੈ। ਰਾਹਤ ਅਤੇ ਬਚਾਅ ਅਭਿਆਨਾਂ ‘ਚ ਹਿੱਸਾ ਲੈਣ ਅਤੇ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਲਈ ਮੰਡੀ ਜਾ ਰਹੇ ਹਨ।
ਪ੍ਰਧਾਨਮੰਤਰੀ ਨੇ ਟਵੀਟ ਕੀਤਾ ਕਿ ਮੈਂ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ‘ਚ ਜ਼ਮੀਨ ਖਿੱਸਕਣ ਸੰਬੰਧੀ ਹਾਦਸਿਆਂ ‘ਚ ਲੋਕਾਂ ਦੀ ਮੌਤ ਹੋਣ ਨਾਲ ਦੁੱਖੀ ਹਾਂ। ਮੇਰੀ ਦੁਆਵਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਮੰਡੀ ‘ਚ ਜ਼ਖਮੀ ਹੋਏ ਲੋਕਾਂ ਦੀ ਜਲਦੀ ਸਿਹਤ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਹਿਮਾਚਲ ਰੋਡਵੇਜ਼ ਦੀ ਦੋ ਬੱਸਾਂ ਦੇ ਕੱਲ ਰਾਤੀ ਮੰਡੀ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਭਿਆਨਕ ਜ਼ਮੀਨ ਖਿੱਸਕਣ ਦੀ ਲਪੇਟ ‘ਚ ਆਉਣ ਨਾਲ 11 ਯਾਤਰੀਆਂ ਦੀ ਮੌਤ ਹੋ ਗਈ ਅਤੇ ਹੋਰ ਲੋਕਾਂ ਦੇ ਬਾਰੇ ‘ਚ ਕੁਝ ਪਤਾ ਨਹੀਂ ਚੱਲ ਪਾਇਆ ਹੈ।