ਮੁੱਖ ਮੰਤਰੀ ਕੇਜਰੀਵਾਲ ਨੇ ਮੰਗੀ ਕਾਂਗਰਸ ਨੇਤਾ ਤੋਂ ਮੁਆਫੀ, ਕਿਹਾ ਬਹਿਕਾਵੇ ‘ਚ ਆ ਗਿਆ ਸੀ

ਨਵੀਂ ਦਿੱਲੀ—ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਬੈਕਫੁੱਟ ਆਉਂਦੇ ਹੋਏ ਦਿੱਲੀ ਹਾਈ ਕੋਰਟ ‘ਚ ਹਰਿਆਣਾ ਦੇ ਕਾਂਗਰਸ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਅਵਤਾਰ ਸਿੰਘ ਭੜਾਨਾ ਤੋਂ ਦਿੱਲੀ ਹਾਈ ਕੋਰਟ ‘ਚ ਲਿਖਿਤ ਮਾਫੀ ਮੰਗੀ ਹੈ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਆਪਣੇ ਸਹਿਯੋਗੀ ਦੀਆਂ ਗੱਲਾਂ ‘ਚ ਆ ਕੇ ਉਨ੍ਹਾਂ ਨੇ ਭੜਾਨਾ ‘ਤੇ ਦੋਸ਼ ਲਗਾ ਦਿੱਤੇ ਸੀ। ਬਾਅਦ ‘ਚ ਪਤਾ ਚੱਲਿਆ ਕਿ ਉਹ ਦੋਸ਼ ਸਹੀ ਨਹੀਂ ਹਨ, ਇਸ ਲਈ ਉਹ ਮੁਆਫੀ ਮੰਗ ਰਹੇ ਹਨ।
ਭੜਾਨਾ ਦਾ ਦੋਸ਼ ਹੈ ਕਿ ਕੇਜਰੀਵਾਲ ਨੇ ਉਨ੍ਹਾਂ ਦੇ ਸੰਬੰਧ ‘ਚ 31 ਜਨਵਰੀ 2014 ਨੂੰ ਇਕ ਇਤਰਾਜ਼ਯੋਗ ਬਿਆਨ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਦੇਸ਼ ਦੇ ਸਭ ਤੋਂ ਭ੍ਰਿਸ਼ਟ ਵਿਅਕਤੀਆਂ ‘ਚੋਂ ਇਕ ਹਨ। ਉਨ੍ਹਾਂ ਨੇ ਕੇਜਰੀਵਾਲ ਨੂੰ ਲੀਗਲ ਨੋਟਿਸ ਭੇਜ ਕੇ ਆਪਣੇ ਬਿਆਨ ਨੂੰ ਵਾਪਸ ਲੈਣ ਅਤੇ ਮੁਆਫੀ ਮੰਗਣ ਦੀ ਮੰਗ ਕੀਤੀ ਸੀ, ਜਿਸ ਦੇ ਬਾਅਦ ਕੇਜਰੀਵਾਲ ਦੇ ਖਿਲਾਫ ਪਟਿਆਲਾ ਹਾਊਸ ਕੋਰਟ ‘ਚ ਭੜਾਨਾ ਨੇ ਮਾਨਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਨਾਲ ਹੀ ਇਕ ਕਰੋੜ ਰੁਪਏ ਦੀ ਮੁਆਵਜ਼ੇ ਦੀ ਮੰਗ ਕੀਤੀ ਸੀ।