ਤਿੰਨ ਤਲਾਕ ‘ਤੇ ਫੈਸਲੇ ਤੋਂ ਬਾਅਦ ਮੁਸਲਿਮ ਔਰਤਾਂ ‘ਚ ਖੁਸ਼ੀ ਦੀ ਲਹਿਰ

ਨਵੀਂ ਦਿੱਲੀ : ਤਿੰਨ ਤਲਾਕ ਉਤੇ ਸੁਪਰੀਮ ਕੋਰਟ ਨੇ ਅੱਜ ਇਤਿਹਾਸਕ ਫੈਸਲਾ ਸੁਣਾਇਆ| ਸੁਪਰੀਮ ਕੋਰਟ ਨੇ ਕਿਹਾ ਹੈ ਕਿ ਤਿੰਨ ਤਲਾਕ ਉਤੇ ਅਗਲੇ 6 ਮਹੀਨਿਆਂ ਤੱਕ ਰੋਕ ਰਹੇਗੀ| ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਉਤੇ ਕਾਨੂੰਨ ਬਣਾਏ ਅਤੇ ਜਦੋਂ ਤੱਕ ਕਾਨੂੰਨ ਨਹੀਂ ਬਣਾਇਆ ਜਾਂਦਾ ਇਹ ਰੋਕ ਜਾਰੀ ਰਹੇਗੀ|
ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਫੈਸਲਾ ਸੁਣਾਏ ਜਾਣ ਤੋਂ ਬਾਅਦ ਮੁਸਲਿਮ ਭਾਈਚਾਰੇ ਦੀਆਂ ਔਰਤਾਂ ਵਿਚ ਖੁਸ਼ੀ ਦੀ ਲਹਿਰ ਹੈ| ਮੁਸਲਿਮ ਔਰਤਾਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ| ਉਨ੍ਹਾਂ ਕਿਹਾ ਕਿ ਇਹ ਫੈਸਲਾ ਔਰਤਾਂ ਅਤੇ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਲਈ ਬਿਹਤਰ ਸਾਬਿਤ ਹੋਵੇਗਾ|