ਡੇਰਾ ਭਰੇਗਾ ਨੁਕਸਾਨ ਦਾ ਹਰਜ਼ਾਨਾ :-ਹਾਈ ਕੋਰਟ

ਹਾਈ ਕੋਰਟ ਨੇ ਕਿਹਾ ਹੈ ਕਿ ਡੇਰਾ ਪ੍ਰੇਮੀਆਂ ਵੱਲੋਂ ਜਿਹੜੀ ਭੰਨਤੋੜ ਕੀਤੀ ਜਾ ਰਹੀ ਹੈ ਉਸ ਦੇ ਨੁਕਸਾਨ ਦੀ ਭਰਪਾਈ ਡੇਰੇ ਕੋਲੋਂ ਕੀਤੀ ਜਾਵੇਗੀ।ਡੇਰਾ ਦੀ ਜਾਇਦਾਦ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ।
ਹਾਈ ਕੋਰਟ ਨੇ ਡੇਰਾ ਮੁਖੀ ਨੂੰ ਸਜਾ ਸੁਣਾਉਣ ਵਾਲੇ ਸੀ ਬੀ ਆਈ ਦੇ ਜੱਜ ਤੇ ਉਨ੍ਹਾਂ ਦੇ ਪਰਿਵਾਰ ਨੂੰ ਪੈਰਾਮਿਲਟਰੀ ਫੋਰਸ ਦੀ ਸੁਰੱਖਿਆ ਤਰੁੰਤ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਹਾਈ ਕੋਰਟ ਨੇ ਪੰਚਕੂਲਾ ਦੇ ਸਾਰੇ ਨਿਆਇਕ ਅਫ਼ਸਰਾਂ ਨੂੰ ਵੀ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ।
ਹਾਈ ਕੋਰਟ ਨੇ ਕਿਹਾ ਕਿ ਜੇ ਕੋਈ ਅਫ਼ਸਰ ਆਪਣੀ ਡਿਊਟੀ ‘ਚ ਕੁਤਾਹੀ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।