ਡੇਰਾ ਮੁਖੀ ਕੀਤਾ ਫੌਜ ਹਵਾਲੇ

ਪੰਚਕੂਲਾ: ਇੱਥੇ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਸਾਧਵੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦੇ ਦਿੱਤਾ ਹੈ। ਡੇਰਾ ਮੁਖੀ ਨੂੰ ਇਸ ਵਕਤ ਫੌਜ ਦੀ ਹਿਰਾਸਤ ਵਿੱਚ ਰੱਖਿਆ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 28 ਅਗਸਤ ਨੂੰ ਸਜ਼ਾ ਤੈਅ ਕੀਤੀ ਜਾਵੇਗੀ ਤਾਂ ਦੋਸ਼ੀ ਡੇਰਾ ਮੁਖੀ ਨੂੰ ਅਦਾਲਤ ਸਾਮ੍ਹਣੇ ਪੇਸ਼ ਹੋਣ ਲਈ ਕੋਈ ਦਿੱਕਤ ਨਾ ਪੇਸ਼ ਆਵੇ।
ਗੁਰਮੀਤ ਰਾਮ ਰਹੀਮ ਦਾ ਹੁਣ ਮੈਡੀਕਲ ਕਰਵਾਇਆ ਜਾਵੇਗਾ ਅਤੇ ਇਸ ਤੋਂ ਬਾਅਦ ਉਸ ਨੂੰ ਫੌਜ ਦੀ ਹਿਰਾਸਤ ਵਿੱਚ ਰੱਖਿਆ ਜਾਣਾ ਹੈ। ਸੂਤਰ ਦੱਸਦੇ ਹਨ ਕਿ ਸਜ਼ਾ ਦਾ ਐਲਾਨ ਹੋਣ ਤੋਂ ਬਾਅਦ ਅੰਬਾਲਾ ਦੀ ਜੇਲ੍ਹ ਵਿੱਚ ਰੱਖਿਆ ਜਾਣਾ ਹੈ।