ਡੇਰਾ ਮੁਖੀ ‘ਤੇ ਫੈਸਲੇ ਤੋਂ ਪਹਿਲਾਂ ਹਰਿਆਣਾ ‘ਚ ਕਰਫਿਊ, ਹਾਲਾਤ ‘ਤੇ ਪੀ.ਐੱਮ. ਮੋਦੀ-ਰਾਜਨਾਥ ਦੀ ਨਜ਼ਰ

ਨਵੀਂ ਦਿੱਲੀ— ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ‘ਤੇ ਲੱਗੇ ਸਾਧਵੀ ਯੌਨ ਸ਼ੋਸ਼ਣ ਮਾਮਲੇ ਦੇ ਦੋਸ਼ਾਂ ‘ਚ ਪੰਚਕੂਲਾ ਦੀ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਸ਼ੁੱਕਰਵਾਰ ਦੁਪਹਿਰ 2.30 ਵਜੇ ਫੈਸਲਾ ਸੁਣਾਏਗੀ ਪਰ ਉਸ ਤੋਂ ਪਹਿਲਾਂ ਹੀ ਪੰਚਕੂਲਾ ਛਾਉਣੀ ‘ਚ ਤਬਦੀਲ ਹੋ ਗਿਆ। ਹਰਿਆਣਾ ਦੇ ਸਿਰਸਾ ‘ਚ ਕਰਫਿਊ ਵਰਗੇ ਹਾਲਾਤ ਹਨ ਤਾਂ ਪੰਜਾਬ ‘ਚ ਵੀ ਧਾਰਾ 144 ਲਾਈ ਗਈ ਹੈ। ਉੱਥੇ ਹੀ ਇਸ ਪੂਰੇ ਕੇਸ ‘ਚ ਗ੍ਰਹਿ ਮੰਤਰਾਲੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਜ਼ਰ ਬਣਾਏ ਹੋਏ ਹੈ। ਪੀ.ਐੱਮ. ਮੋਦੀ ਖੁਦ ਪੂਰੀ ਜਾਣਕਾਰੀ ਲੈ ਰਹੇ ਹਨ।
ਕੇਂਦਰੀ ਗ੍ਰਹਿ ਰਾਜ ਮੰਤਰੀ ਹੰਸਰਾਜ ਅਹੀਰ ਨੇ ਜਾਣਕਾਰੀ ਦਿੱਤੀ ਕਿ ਅਸੀਂ ਪੂਰਾ ਧਿਆਨ ਦੇ ਰਹੇ ਹਾਂ। ਰਾਮ ਰਹੀਮ ਦੇ ਪੈਰੋਕਾਰਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਪੰਚਕੂਲਾ ਨੂੰ ਫੌਜ ਦੇ ਹਵਾਲੇ ਕਰ ਦਿੱਤਾ ਗਿਆ ਹੈ। ਅਹੀਰ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਲਗਾਤਾਰ ਦੋਹਾਂ ਪ੍ਰਦੇਸ਼ਾਂ ਦੀ ਕਾਨੂੰਨ ਵਿਵਸਥਾ ‘ਤੇ ਨਜ਼ਰ ਬਣਾਏ ਹੋਏ ਹੈ। ਮਾਮਲੇ ‘ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਦੋਵੇਂ ਸੂਬਿਆਂ ‘ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਿੰਨੀ ਲੋੜ ਹੋਵੇਗੀ, ਓਨੀ ਮਦਦ ਮੁਹੱਈਆ ਕਰਵਾਈ ਜਾਵੇਗੀ।
ਕੇਂਦਰੀ ਗ੍ਰਹਿ ਰਾਜ ਮੰਤਰੀ ਅਹੀਰ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਲਗਾਤਾਰ ਦੋਹਾਂ ਪ੍ਰਦੇਸ਼ਾਂ ਦੀ ਕਾਨੂੰਨ ਵਿਵਸਥਾ ‘ਤੇ ਨਜ਼ਰ ਬਣਾਏ ਹੋਏ ਹੈ। ਮਾਮਲੇ ‘ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਦੋਹਾਂ ਸੂਬਿਆਂ ‘ਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਜਿੰਨੀ ਲੋੜ ਹੋਵੇਗੀ, ਓਨੀ ਮਦਦ ਮੁਹੱਈਆ ਕਰਵਾਈ ਜਾਵੇਗੀ।