ਪੰਚਕੂਲਾ ਵਿੱਚ ਹਾਲਾਤ ਕਾਬੂ ਤੋਂ ਬਾਹਰ, ਕਾਰਾਂ ਫੂਕੀਆਂ, ਮੀਡੀਆ ‘ਤੇ ਸਿੱਧਾ ਹਮਲਾ, 12 ਮੌਤਾਂ

ਚੰਡੀਗੜ੍ਹ: ਡੇਰਾ ਮੁਖੀ ਨੂੰ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਪੰਚਕੂਲਾ ਵਿੱਚ ਹਾਲਾਤ ਕਾਬੂ ਤੋਂ ਬਾਹਰ ਹੁੰਦੇ ਜਾ ਰਹੇ ਹਨ। ਡੇਰਾ ਪ੍ਰੇਮੀਆਂ ਨੇ ਆਪਣੇ ਬਲਾਤਕਾਰੀ ਗੁਰੂ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਗੁੱਸੇ ਵਿੱਚ ਆ ਕੇ ਅੱਗਜ਼ਨੀ ਤੋਂ ਲੈ ਕੇ ਪੱਥਰਬਾਜ਼ੀ ਨੂੰ ਅੰਜਾਮ ਦਿੱਤਾ ਗਿਆ।
ਲੱਖਾਂ ਦੀ ਗਿਣਤੀ ਵਿੱਚ ਹਾਜ਼ਰ ਡੇਰਾ ਪ੍ਰੇਮੀਆਂ ਨੇ ਮੀਡੀਆ ਕਰਮੀਆਂ ‘ਤੇ ਸਿੱਧਾ ਹਮਲਾ ਕਰ ਦਿੱਤਾ। ਦੋ ਨਿਊਜ਼ ਚੈਨਲਾਂ ਦੀਆਂ ਓ.ਬੀ. ਵੈਨਜ਼ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਹੈ ਤੇ ਹੋਰ ਵਾਹਨਾਂ ਦੀ ਭੰਨ ਤੋੜ ਕੀਤੀ ਹੈ। ‘ABP ਨਿਊਜ਼’ ਦੇ ਪੱਤਰਕਾਰਾਂ ਮੁਤਾਬਕ ਤਕਰੀਬਨ 100 ਤੋਂ ਜ਼ਿਆਦਾ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਸ ਸਮੇਂ ਖ਼ਬਰਾਂ ਆ ਰਹੀਆਂ ਹਨ ਕਿ ਤਕਰੀਬਨ 12 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਮ੍ਰਿਤਕਾਂ ਦੀ ਪਛਾਣ ਨਹੀਂ ਹੋਈ