ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ‘ਚ ਕੀਤਾ ਗੁਰਮੀਤ ਰਾਮ ਰਹੀਮ ਦਾ ਜ਼ਿਕਰ, ਦਿੱਤਾ ਇਹ ਸੰਦੇਸ਼

ਜਲੰਧਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨਾਲ 35ਵੀਂ ਵਾਰ ਆਪਣੇ ‘ਮਨ ਕੀ ਬਾਤ’ ਕੀਤੀ। ਨਰਿੰਦਰ ਮੋਦੀ ਨੇ ਰਾਮ ਰਹੀਮ ਨੂੰ ਰੇਪ ਕੇਸ ਦੇ ਮਾਮਲੇ ‘ਚ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਫੈਲੀ ਹਿੰਸਾ ‘ਤੇ ਦੁੱਖ ਜ਼ਾਹਿਰ ਕੀਤਾ। ਪ੍ਰਧਾਨ ਮੰਤਰੀ ਮੋਦੀ ਮੁਤਾਬਕ ਦੇਸ਼ ‘ਚ ਆਸਥਾ ਦੇ ਨਾਂ ‘ਤੇ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਦੋਸ਼ੀ ਨੂੰ ਕਾਨੂੰਨ ਦੇ ਮੁਤਾਬਕ ਸਜ਼ਾ ਜ਼ਰੂਰ ਦਿੱਤੀ ਜਾਵੇਗੀ। ਦਰਅਸਲ 25 ਅਗਸਤ ਨੂੰ ਪੰਚਕੂਲਾ ਦੀ ਵਿਸ਼ੇਸ਼ 329 ਅਦਾਲਤ ਨੇ ਸਾਧਵੀ ਨਾਲ ਯੋਨ ਸ਼ੋਸ਼ਣ ਮਾਮਲੇ ‘ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਐਲਾਨਿਆ ਸੀ, ਜਿਸ ਤੋਂ ਬਾਅਦ ਹਰਿਆਣਾ, ਪੰਜਾਬ ਸਮੇਤ ਦਿੱਲੀ ‘ਚ ਕਈ ਥਾਵਾਂ ‘ਤੇ ਹਿੰਸਕ ਘਟਨਾਵਾਂ ਹੋਈਆਂ ਸੀ। ਹਰਿਆਣਾ ‘ਚ ਤਾਂ ਹਾਲਾਤ ਕਾਫੀ ਖ਼ਰਾਬ ਸਨ। ਰਾਮ ਰਹੀਮ ਨੂੰ ਸਜ਼ਾ 28 ਅਗਸਤ ਨੂੰ ਸੁਣਾਈ ਜਾਏਗੀ।
ਹੁਣ ਨਜ਼ਰ ਮਾਰਦੇ ਹਾਂ ਕੁੱਝ ਹੋਰ ਮੁੱਦਿਆਂ ‘ਤੇ ਜਿਨ੍ਹਾਂ ਦਾ ਜ਼ਿਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ“’ਮਨ ਕਿ ਬਾਤ’ ‘ਚ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਗਣੇਸ਼ ਚਤੁਰਥੀ ਦੀ ਵਧਾਈ ਦਿੱਤੀ। ਨਰਿੰਦਰ ਮੋਦੀ ਨੇ ਉਨ੍ਹਾਂ ਬੱਚਿਆਂ ਦੀ ਵੀ ਪ੍ਰਸ਼ੰਸ਼ਾ ਕੀਤੀ ਜਿਨ੍ਹਾਂ ਨੇ ਇਸ ਵਾਰ ਘਰਾਂ ਵਿਚ ਹੀ ਮਿੱਟੀ ਦੀਆਂ ਮੂਰਤੀਆਂ ਬਣਾਈਆਂ ਤੇ ਘਰਾਂ ‘ਚ ਹੀ ਵਿਸਰਜਿਤ ਕੀਤੀਆਂ, ਜਿਸ ਨਾਲ ਤਲਾਬ ਅਤੇ ਨਦੀਆਂ ਦਾ ਪਾਣੀ ਪ੍ਰਦੂਸ਼ਤ ਹੋਣ ਤੋਂ ਬਚਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ“’ਮਨ ਕੀ ਬਾਤ’ ‘ਚ ਸਵੱਛ ਭਾਰਤ ਦਾ ਵੀ ਜ਼ਿਕਰ ਕੀਤਾ। ਨਰਿੰਦਰ ਮੋਦੀ ਨੇ 2 ਅਕਤੂਬਰ ਯਾਨੀ ਗਾਂਧੀ ਜਯੰਤੀ ਦੇ ਸੰਬੰਧ ‘ਚ ਲੋਕਾਂ ਨੂੰ 15 ਸਤੰਬਰ ਤੋਂ ਹੀ“ਸਵੱਛਤਾ ਹੀ ਸੇਵਾ ਹੈ। ਅਭਿਆਨ ‘ਚ ਮਿਹਨਤ ਕਰਨ ਦੀ ਕੀਤੀ।
29 ਅਗਸਤ ਹਾਕੀ ਦੇ ਜਾਦੂਗਰ ਮੇਜਰ ਧਿਆਨਚੰਦ ਦੇ ਜਨਮ ਦਿਵਸ ‘ਤੇ ਰਾਸ਼ਟਰੀ ਖੇਡ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਖੇਡ ਮੰਤਰਾਲੇ ਵਲੋਂ ਖੇਡ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਲਈ 28 ਅਗਸਤ ਨੂੰ ਪੋਰਟਲ ਦੀ ਸ਼ੁਰੂਆਤ ਕੀਤੀ ਜਾਵੇਗੀ। ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨੇ ਨਾਵਿਕਾ ਵਿਸ਼ਵ ਦੌਰੇ ‘ਤੇ ਜਾਣ ਵਾਲੀਆਂ ਔਰਤਾਂ ਨੂੰ ਮਿਲੇ ਸਨ। ਮੋਦੀ ਨੇ ਦੱਸਿਆ ਕਿ 28 ਅਗਸਤ ਨੂੰ ਜਨ ਧਨ ਯੋਜਨਾ ਨੂੰ ਤਿੰਨ ਸਾਲ ਪੂਰੇ ਹੋ ਜਾਣਗੇ।