ਚੰਡੀਗੜ੍ਹ/ਰੋਹਤਕ – ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਹੁਣ 20 ਸਾਲ ਜੇਲ੍ਹ ਵਿਚ ਰਹੇਗਾ| ਅੱਜ ਸੀ.ਬੀ.ਆਈ ਅਦਾਲਤ ਨੇ ਰਾਮ ਰਹੀਮ ਨੂੰ ਬਲਾਤਕਾਰ ਦੇ 2 ਮਾਮਲਿਆਂ ਵਿਚ 10-10 ਸਾਲ ਦੀ ਸਜ਼ਾ ਸੁਣਾਈ ਹੈ| ਦੋਵੇਂ ਸਜ਼ਾਵਾਂ ਨਾਲ-ਨਾਲ ਚੱਲਣਗੀਆਂ| ਸੀ.ਬੀ.ਆਈ ਵੱਲੋਂ ਇਨ੍ਹਾਂ ਸਜ਼ਾਵਾਂ ਦੀ ਪੁਸ਼ਟੀ ਕਰ ਦਿੱਤੀ ਗਈ ਹੈ|
ਇਸ ਦੇ ਨਾਲ ਹੀ ਰਾਮ ਰਹੀਮ ਉਤੇ 30 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ|