ਮਨੋਹਰ ਲਾਲ ਖੱਟਰ ਨੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ – ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪਿਛਲੇ ਹਫ਼ਤੇ ਹਰਿਆਣਾ ‘ਚ ਭੜਕੀ ਹਿੰਸਾ ਨੂੰ ਲੈ ਕੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਖੱਟਰ ਨੇ ਕਿਹਾ ਕਿ ਪੂਰੇ ਹਰਿਆਣਾ ‘ਚ ਇਸ ਵਕਤ ਅਮਨ ਸ਼ਾਂਤੀ ਹੈ, ਪੂਰੇ ਮਾਮਲੇ ਦੀ ਰਿਪੋਰਟ ਅਮਿਤ ਸ਼ਾਹ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੋਈ ਅਸਤੀਫ਼ਾ ਮੰਗਦਾ ਹੈ ਤਾਂ ਮੰਗਦਾ ਰਹੇ ਪਰ ਉਨ੍ਹਾਂ ਨੇ ਪੂਰੇ ਸਬਰ ਤੇ ਦ੍ਰਿੜਤਾ ਨਾਲ ਹਾਲਾਤਾਂ ‘ਤੇ ਕਾਬੂ ਪਾਇਆ। ਉਹ ਆਪਣੇ ਕੰਮ ਤੋਂ ਸੰਤੁਸ਼ਟ ਹਨ।