ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕਿਸਾਨਾਂ ਦਾ ਧਰਨਾ ਖਤਮ

ਚੰਡੀਗੜ੍ਹ – ਪੰਜਾਬ ਦੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਖਤਮ ਹੋ ਗਿਆ ਹੈ| ਮੁੱਦਿਆਂ ਦੇ ਹੱਲ ਦਾ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਵੱਲੋਂ ਧਰਨਾ ਖਤਮ ਕਰਨਾ ਦਾ ਐਲਾਨ ਕਰ ਦਿੱਤਾ ਗਿਆ|
ਇਸ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ ਸੀ| ਛੇ ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਵੀ ਕੀਤੀ ਗਈ| ਇਸ ਮੀਟਿੰਗ ਵਿਚ ਕਰਜ਼ਾ ਮੁਆਫੀ, ਝੋਨੇ ਦੀ ਫਸਲ ਦੀ ਖਰੀਦ ਅਤੇ ਪਰਾਲੀ ਦੀ ਸਮੱਸਿਆ ਦੇ ਹੱਲ ਸਬੰਧੀ ਵਿਚਾਰ-ਚਰਚਾ ਹੋਈ ਸੀ, ਪਰ ਕਿਸਾਨ ਜਥੇਬੰਦੀਆਂ ਨੇ ਇਸ ਮੀਟਿੰਗ ਬੇਨਤੀਜਾ ਦੱਸਦਿਆਂ ਧਰਨਾ ਜਾਰੀ ਰੱਖਿਆ ਸੀ| ਪਰ ਬਾਅਦ ਵਿਚ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਵੱਲੋਂ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ|