ਸੁਖਪਾਲ ਖਹਿਰਾ ਦੀ 9 ਨਵੰਬਰ ਤੱਕ ਗ੍ਰਿਫਤਾਰੀ ‘ਤੇ ਰੋਕ

ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈਕੋਰਟ ਨੇ ਰਾਹਤ ਦਿੰਦੇ ਹੋਏ 9 ਨਵੰਬਰ ਤੱਕ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਖਹਿਰਾ ਦੇ ਗ੍ਰਿਫਤਾਰੀ ਵਾਰੰਟ ‘ਤੇ ਰੋਕ ਲਗਾਉਂਦੇ ਹੋਏ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ‘ਤੇ ਜਵਾਬ ਦੇਣ ਲਈ ਕਿਹਾ ਹੈ।
ਸੁਣਵਾਈ ਦੌਰਾਨ ਹਾਈਕੋਰਟ ਨੇ ਖਹਿਰਾ ਨੂੰ ਗੈਰ ਜ਼ਮਾਨਤੀ ਵਾਰੰਟ ‘ਤੇ ਰਾਹਤ ਦਿੰਦੇ ਹੋਏ ਇਸ ਮਾਮਲੇ ‘ਤੇ ਅਗਲੀ ਸੁਣਵਾਈ ਦੀ ਤਾਰੀਕ 9 ਨਵੰਬਰ ਮੁਕੱਰਰ ਕੀਤੀ ਹੈ।