ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਮਤਦਾਨ ਭਲਕੇ

ਸ਼ਿਮਲਾ – ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਭਲਕੇ 9 ਨਵੰਬਰ ਨੂੰ ਹੋਣ ਜਾ ਰਹੀਆਂ ਹਨ| ਇਨ੍ਹਾਂ ਚੋਣਾਂ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ| ਸੂਬੇ ਦੀਆਂ ਕੁੱਲ 68 ਵਿਧਾਨ ਸਭਾ ਸੀਟਾਂ ਉਤੇ ਭਲਕੇ ਸਖਤ ਸੁਰੱਖਿਆ ਹੇਠ ਮਤਦਾਨ ਹੋਵੇਗਾ| ਇਨ੍ਹਾਂ ਚੋਣਾਂ ਦੇ ਨਤੀਜਿਆਂ ਦਾ ਐਲਾਨ 18 ਦਸੰਬਰ ਨੁੰ ਕੀਤਾ ਜਾਵੇਗਾ|
ਕਾਂਗਰਸ ਨੇ ਜਿਥੇ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਫਿਰ ਤੋਂ ਆਪਣਾ ਮੁੱਖ ਮੰਤਰੀ ਚਿਹਰਾ ਬਣਾਇਆ ਹੈ, ਉਥੇ ਭਾਰਤੀ ਜਨਤਾ ਪਾਰਟੀ ਵੱਲੋਂ ਪ੍ਰੇਮ ਕੁਮਾਰ ਧੂਮਲ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਇਆ ਗਿਆ ਹੈ| ਕਾਂਗਰਸ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਦੀਆਂ 36 ਸੀਟਾਂ ਜਿੱਤ ਕੇ ਸੂਬੇ ਵਿਚ ਸਰਕਾਰ ਬਣਾਈ ਸੀ, ਜਦੋਂ ਕਿ ਭਾਜਪਾ ਦੇ ਹਿੱਸੇ 27 ਸੀਟਾਂ ਆਈਆਂ ਸਨ|
ਹਿਮਾਚਲ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸੀਨੀਅਰ ਆਗੂਆਂ ਵੱਲੋਂ ਵੱਲੋਂ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕੀਤਾ ਗਿਆ, ਉਥੇ ਕਾਂਗਰਸ ਪਾਰਟੀ ਦੇ ਕੌਮੀ ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸੀਨੀਅਰ ਆਗੂਆਂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ|