ਮਨੀਲਾ ਵਿਖੇ ਨਰਿੰਦਰ ਮੋਦੀ ਤੇ ਡੋਨਾਲਡ ਟਰੰਪ ਵਿਚਾਲੇ ਹੋਈ ਮੁਲਾਕਾਤ

ਮਨੀਲਾ – ਫਿਲਪੀਨਸ ਦੌਰੇ ਤੇ ਪਹੁੰਚੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਮੁਲਾਕਾਤ ਕੀਤੀ| ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਅਮਰੀਕਾ ਨਾਲ ਮਿਲ ਕੇ ਏਸ਼ੀਆ ਦੇ ਬਿਹਤਰ ਭਵਿੱਖ ਲਈ ਚੰਗਾ ਕੰਮ ਕਰ ਰਿਹਾ ਹੈ| ਸ੍ਰੀ ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਨਾਲ ਵਿਕਾਸ ਅਤੇ ਸਹਿਯੋਗ ਦੇ ਮੁੱਦਿਆਂ ਤੇ ਗੱਲਬਾਤ ਹੋਈ ਹੈ|
ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਤੇਜੀ ਨਾਲ ਮਜਬੂਤ ਹੋ ਰਹੇ ਹਨ|