ਮੋਗਾ ਵਿਖੇ ਸੜਕ ਹਾਦਸੇ ਦੌਰਾਨ 5 ਨੌਜਵਾਨਾਂ ਦੀ ਮੌਤ

ਮੋਗਾ – ਅੱਜ ਮੋਗਾ ਵਿਚ ਵਾਪਰੇ ਇਕ ਸੜਕ ਹਾਦਸੇ ਦੌਰਾਨ 5 ਨੌਜਵਾਨ ਮਾਰੇ ਗਏ, ਜਦੋਂ ਕਿ 7 ਹੋਰ ਗੰਭੀਰ ਰੂਪ ਵਿਚ ਫੱਟੜ ਹੋ ਗਏ| ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਭਗਤਾ ਭਾਈ – ਬਾਘਾ ਪੁਰਾਣਾ ਰੋਡ ਉਤੇ ਇਕ ਜੀਵ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਇਕ ਦਰੱਖਤ ਨਾਲ ਟਕਰਾਉਣ ਕਾਰਨ ਇਸ ਵਿਚ ਸਵਾਰ 5 ਨੌਜਵਾਨਾਂ ਦੀ ਮੌਤ ਹੋ ਗਈ|