ਸੁਖਬੀਰ ਬਾਦਲ ਨੇ ਅਲੀਸਾਨ ਹੋਟਲ ਸੁਖਵਿਲਾ ਵਿੱਚ ਮੀਟਿੰਗ ਕਰਕੇ ਸ੍ਰੋਮਣੀ ਅਕਾਲੀ ਦਲ ਦੇ ਸਾਰੇ ਕਾਇਦੇ ਕਾਨੂੰਨ ਛੀਕੇ ਟੰਗੇ : ਬਲਬੀਰ ਸਿੱਧੂ

ਐਸ.ਏ.ਐਸ.ਨਗਰ: -ਸ੍ਰੋਮਣੀ ਅਕਾਲੀ ਦਲ ਭਾਜਪਾ ਸਰਕਾਰ ਦੇ 10 ਸਾਲਾਂ ਦੇ ਜੰਗਲ ਰਾਜ ਅਤੇ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਰਾਜ ਤੇ ਦੋ ਲੱਖ ਕਰੋੜ ਤੋਂ ਵੱਧ ਦਾ ਕਰਜਾ ਚੜਿਆ ਜਦਕਿ ਕਾਂਗਰਸ ਦੀ ਸਰਕਾਰ ਵੇਲੇ ਇਹ ਕਰਜਾ ਕੇਵਲ 42 ਹਜਾਰ ਕਰੌੜ ਸੀ। ਅੱਜ ਇਥੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਥਾਨਕ ਵਿਧਾਇਕ ਸ੍ਰ: ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਨੇ ਪੰਜਾਬ ਨੂੰ ਬੁਰੀ ਤਰਾਂ ਲੁਟਿਆ ਅਤੇ ਪੰਜਾਬ ਦੇ ਲੋਕਾਂ ਨਾਲ ਧਰੋ ਕਮਾਇਆ।
ਸ੍ਰ: ਬਲਬੀਰ ਸਿੰਘ ਸਿੱਧੂ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਨੇ ਆਪਣੀਆਂ ਸਾਰੀਆਂ ਰਿਵਾਇਤਾ ਤੇ ਹੁੰਝਾਂ ਫੇਰ ਕੇ ਪਾਰਟੀ ਪ੍ਰਧਾਨ ਸ੍ਰ: ਸੁਖਬੀਰ ਸਿੰਘ ਬਾਦਲ ਨੇ ਪਹਾੜੀਆਂ ਚ ਸਥਿਤ ਆਪਣੇ ਅਲੀਸਾਨ ਹੋਟਲ ਸੁਖਵਿਲਾ ਚ ਪਾਰਟੀ ਦੀ ਮੀਟਿੰਗ ਬੁਲਾ ਕਿ ਸ੍ਰੋਮਣੀ ਅਕਾਲੀ ਦਲ ਦੇ ਸਾਰੇ ਕਾਈਦੇ ਕਾਨੂੰਨ ਛੀਕੇ ਤੇ ਟੰਗੇ ਹਨ। ਉਨਾਂ ਕਿਹਾ ਕਿ ਅਕਾਲੀ ਦਲ ਨੂੰ ਵਿਧਾਨ ਸਭਾ ਵਿੱਚ ਕਿਸਾਨੀ ਮਸਲਿਆਂ ਸਬੰਧੀ ਗੱਲ ਕਰਨ ਦਾ ਕੋਈ ਹੱਕ ਨਹੀਂ ਕਿਉਂਕਿ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਆਪਣੇ ਕਾਰਜ ਕਾਲ ਦੌਰਾਨ ਜਿਹੜਾ ਕਿ ਆਪਣੇ ਆਪ ਨੂੰ ਕਿਸਾਨ ਹਿਤੈਸੀ ਦਸਦਾ ਹੈ ਕਦੇ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਗੱਲ ਨਹੀਂ ਕੀਤੀ। ਜਿਸ ਕਾਰਨ ਪੰਜਾਬ ਦਾ ਕਿਸਾਨ ਖੁਦਕੁਸ਼ੀਆਂ ਕਰਨ ਦੇ ਰਾਹ ਤੇ ਤੁਰਿਆ ਜਦਕਿ ਮੁੱਖ ਮੰਤਰੀ ਪੰਜਾਬ ਕੈਪਨਰ ਅਮਰਿੰਦਰ ਸਿੰਘ ਦੀ ਸਰਕਾਰ ਨੇ ਰਾਜ ਦੇ ਕਿਸਾਨਾਂ ਦਾ ਦੋ ਲੱਖ ਦਾ ਕਰਜਾ ਮੁਆਫ ਕਰਕੇ ਕਿਸਾਨ ਹਿਤੈਸੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ।