ਇਕਬਾਲ ਸਿੰਘ ਗਰੇਵਾਲ ਦਿੱਲੀ ਦੇ ਇੰਚਾਰਜ ਨਿਯੁਕਤ

ਨਵੀਂ ਦਿੱਲੀ : ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐੱਨ.ਐੱਸ.ਯੂ.ਆਈ) ਦੇ ਸਕੱਤਰ ਇਕਬਾਲ ਸਿੰਘ ਗਰੇਵਾਲ ਨੂੰ ਦਿੱਲੀ ਯੂਨਿਟ ਦਾ ਇੰਚਾਰਜ ਲਾਇਆ ਗਿਆ ਹੈ| ਸ. ਇਕਬਾਲ ਸਿੰਘ ਗਰੇਵਾਲ ਇਸ ਤੋਂ ਪਹਿਲਾਂ ਐੱਨ.ਐੱਸ.ਯੂ.ਆਈ ਪੰਜਾਬ ਦੇ ਪ੍ਰਧਾਨ ਰਹਿ ਚੁੱਕੇ ਹਨ|
ਵਰਣਨਯੋਗ ਹੈ ਕਿ ਸ. ਇਕਬਾਲ ਸਿੰਘ ਗਰੇਵਾਲ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਹਿਲ ਦੇ ਬੇਟੇ ਬਿਕਰਮਜੀਤ ਇੰਦਰ ਸਿੰਘ ਚਹਿਲ ਦੇ ਨਜ਼ਦੀਕੀ ਰਿਸ਼ਤੇਦਾਰ ਹਨ|