ਨੋਇਡਾ : ਨਿਠਾਰੀ ਕਾਂਡ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅੱਜ ਮਹਿੰਦਰ ਸਿੰਘ ਪੰਧੇਰ ਅਤੇ ਸੁਰਿੰਦਰ ਕੋਹਲੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ| ਨਿਠਾਰੀ ਕਾਂਡ ਦੇ 9ਵੇਂ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ|
ਇਸ ਮਾਮਲੇ ਅਧੀਨ ਘਰ ਵਿਚ ਕੰਮ ਕਰਨ ਵਾਲੀ ਨੌਕਰਾਣੀ ਦਾ ਬਲਾਤਕਾਰ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ| ਇਸ ਮਾਮਲੇ ਵਿਚ ਮਨਿੰਦਰ ਤੇ ਕੋਲੀ ਨੂੰ ਦੋਸ਼ੀ ਮੰਨਿਆ ਗਿਆ ਹੈ|