ਵਿਜੇ ਰੁਪਾਣੀ ਹੋਣਗੇ ਗੁਜਰਾਤ ਦੇ ਮੁੱਖ ਮੰਤਰੀ

ਨਵੀਂ ਦਿੱਲੀ – ਵਿਜੇ ਰੁਪਾਣੀ ਨੂੰ ਗੁਜਰਾਤ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ| ਉਹ ਇੱਕ ਵਾਰ ਫਿਰ ਤੋਂ ਗੁਜਰਾਤ ਦੇ ਮੁੱਖ ਮੰਤਰੀ ਬਣਨਗੇ| ਇਸ ਤੋਂ ਇਲਾਵਾ ਨਿਤਿਨ ਪਟੇਲ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ|
ਦੱਸਣਯੋਗ ਹੈ ਕਿ ਭਾਜਪਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ 182 ਵਿਚੋਂ 99 ਸੀਟਾਂ ਜਿੱਤ ਕੇ ਸੂਬੇ ਵਿਚ ਮੁੜ ਤੋਂ ਆਪਣੀ ਸਰਕਾਰ ਬਣਾਈ ਹੈ|