ਉਚ ਅਦਾਲਤ ਤੋਂ ਲਾਲੂ ਨੂੰ ਮਿਲੇਗਾ ਨਿਆਂ: ਜਦਯੂ

ਪਟਨਾ— ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਬਿਹਾਰ ਦੇ ਸਾਬਕਾ ਮੁੱਖਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੱਪਲਾ ਮਾਮਲੇ ਨਾਲ ਜੁੜੇ ਇਕ ਕੇਸ ‘ਚ ਦੋਸ਼ੀ ਘੋਸ਼ਿਤ ਕਰ ਦਿੱਤਾ ਗਿਆ ਹੈ। ਲਾਲੂ ਦੀ ਸਜ਼ਾ ਦਾ ਐਲਾਨ 3 ਜਨਵਰੀ ਨੂੰ ਕੀਤਾ ਜਾਵੇਗਾ। ਅਦਾਲਤ ਦੇ ਇਸ ਫੈਸਲੇ ‘ਤੇ ਜਦਯੂ ਦੇ ਬਾਗੀ ਨੇਤਾ ਸ਼ਰਦ ਯਾਦਵ ਦਾ ਕਹਿਣਾ ਹੈ ਕਿ ਉਚ ਅਦਾਲਤ ਤੋਂ ਲਾਲੂ ਨੂੰ ਨਿਆਂ ਜ਼ਰੂਰ ਮਿਲੇਗਾ।
ਸ਼ਰਦ ਯਾਦਵ ਨੇ ਕਿਹਾ ਕਿ ਇਕ ਹੀ ਮਾਮਲੇ ‘ਚ ਕੁਝ ਲੋਕਾਂ ਨੂੰ ਬਰੀ ਕਰ ਦਿੱਤਾ ਗਿਆ ਅਤੇ ਹੋਰ ਨੂੰ ਦੋਸ਼ੀ ਘੋਸ਼ਿਤ ਕਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਲਾਲੂ ਜੀ ਇਸ ਫੈਸਲੇ ਖਿਲਾਫ ਉਚ ਅਦਾਲਤ ‘ਚ ਜਾਣ ਅਤੇ ਉਨ੍ਹਾਂ ਨੂੰ ਜ਼ਰੂਰ ਨਿਆਂ ਮਿਲੇਗਾ। ਲਾਲੂ ਨੂੰ ਦੋਸ਼ੀ ਘੋਸ਼ਿਤ ਕਰਨ ਦੇ ਬਾਅਦ ਉਨ੍ਹਾਂ ਨੂੰ ਰਾਂਚੀ ਦੀ ਬਿਰਸਾ ਮੰਡਾ ਜੇਲ ਭੇਜ ਦਿੱਤਾ ਗਿਆ ਹੈ। ਬਿਹਾਰ ਦੇ ਸਾਬਕਾ ਸੀ.ਐਮ ਜਗਨਾਥ ਮਿਸ਼ਰਾ ਨੂੰ ਇਸ ਮਾਮਲੇ ‘ਚ ਬਰੀ ਕਰ ਦਿੱਤਾ ਗਿਆ ਹੈ।