ਨਵਜੋਤ ਸਿੰਘ ਸਿੱਧੂ ਵੱਲੋਂ ਤਿੰਨ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ

• ਕੇਂਦਰ ਵੱਲੋਂ ਪੰਜਾਬ ਦੇ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਲਈ 100 ਕਰੋੜ ਰੁਪਏ ਕਰਵਾਏ ਮਨਜ਼ੂਰ
• ਕੇਂਦਰੀ ਮੰਤਰੀ ਪੁਰੀ ਤੇ ਪੰਜਾਬ ਦੇ ਮੁੱਖ ਮੰਤਰੀ ਵਿਚਾਲੇ 6 ਜਨਵਰੀ ਨੂੰ ਚੰਡੀਗੜ ਵਿਖੇ ਹੋਵੇਗੀ ਮੀਟਿੰਗ: ਸਿੱਧੂ
• ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਬੁਨਿਆਦੀ ਢਾਂਚਾਗਤ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ
• ਤਿੰਨ ਸ਼ਹਿਰਾਂ ਵਿੱਚ ਸਮਾਰਟ ਸਿਟੀ ਦਾ ਪ੍ਰਾਜੈਕਟ ਤੇਜ਼ੀ ਫੜੇਗਾ; ਤਿੰਨ ਸ਼ਹਿਰਾਂ ਲਈ 350 ਕਰੋੜ ਰੁਪਏ ਮਿਲਣਗੇ
• ਮੁੱਖ ਮੰਤਰੀ ਦਫਤਰ ਪੰਜਾਬ ਵੱਲੋਂ ਤੁਰੰਤ ਜਾਰੀ ਕੀਤੇ ਜਾ ਰਹੇ ਹਨ 50 ਕਰੋੜ ਰੁਪਏ
• ਕੇਂਦਰੀ ਮੰਤਰੀ ਨੇ ਹਿਰਦੇ, ਸਮਾਰਟ ਸਿਟੀ ਤੇ ਅਮਰੁਤ ਸਕੀਮ ਅਧੀਨ ਪੰਜਾਬ ਦੇ ਸ਼ਹਿਰਾਂ ਨੂੰ ਫੰਡ ਜਾਰੀ ਕਰਨ ਦਾ ਵਿਸ਼ਵਾਸ ਦਿਵਾਇਆ
• ਸ੍ਰੀ ਆਨੰਦਪੁਰ ਸਾਹਿਬ ਲਈ 32 ਕਰੋੜ, ਫਤਹਿਗੜ ਸਾਹਿਬ ਲਈ 20 ਕਰੋੜ, ਚਮਕੌਰ ਸਾਹਿਬ ਲਈ 18 ਕਰੋੜ, ਖਟਕੜ ਕਲਾਂ ਤੇ ਹੁਸੈਨੀਵਾਲਾ ਲਈ 15 ਕਰੋੜ, ਜਲਿਆ ਵਾਲਾ ਬਾਗ ਲਈ 10 ਕਰੋੜ, ਸਾਰਾਗੜ•ੀ ਯਾਦਗਾਰ ਲਈ 3 ਕਰੋੜ ਤੇ ਕਲਾਨੌਰ ਲਈ 2 ਕਰੋੜ ਰੁਪਏ ਹੋਏ ਮਨਜ਼ੂਰ
ਚੰਡੀਗੜ -ਪੰਜਾਬ ਦੇ ਸਰਵਪੱਖੀ ਵਿਕਾਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਲੀਕੇ ਏਜੰਡੇ ਨੂੰ ਅਮਲੀ ਜਾਮਾ ਪਹਿਨਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਪੁੱਟਦਿਆਂ ਪੰਜਾਬ ਦੇ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਦੀ ਸੁੰਦਰੀਕਰਨ ਅਤੇ ਵਿਰਾਸਤੀ ਸ਼ਹਿਰਾਂ ਵਿੱਚ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਸਹੂਲਤਾਂ ਸਥਾਪਤ ਕਰਨ ਲਈ ਦੇ ਮਕਸਦ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਨਵੀਂ ਦਿੱਲੀ ਵਿਖੇ ਤਿੰਨ ਕੇਂਦਰੀ ਮੰਤਰੀਆਂ ਸ੍ਰੀ ਅਰੁਣ ਜੇਤਲੀ, ਸ੍ਰੀ ਕੇ.ਜੇ.ਅਲਫੌਂਸ ਤੇ ਸ੍ਰੀ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਭਾਰਤ ਸਰਕਾਰ ਦੇ ਸੈਰ ਸਪਾਟਾ ਮੰਤਰਾਲੇ ਵੱਲੋਂ ਪੰਜਾਬ ਦੇ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਲਈ 100 ਕਰੋੜ ਰੁਪਏ ਮਨਜ਼ੂਰ ਕੀਤੇ ਗਏ। ਇਸ ਤੋਂ ਇਲਾਵਾ ਤਿੰਨ ਸ਼ਹਿਰਾਂ ਵਿੱਚ ਸਮਾਰਟ ਸਿਟੀ ਦਾ ਪ੍ਰਾਜੈਕਟ ਹੁਣ ਤੇਜ਼ੀ ਫੜੇਗਾ ਜਿਸ ਲਈ ਸਾਰੇ ਰਾਹ ਪੱਧਰੇ ਹੋ ਗਏ ਹਨ। ਮੁੱਖ ਮੰਤਰੀ ਦਫਤਰ ਪੰਜਾਬ ਵੱਲੋਂ ਸਮਾਰਟ ਸਿਟੀ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਕੇਂਦਰ ਦੀ ਮੰਗ ‘ਤੇ ਤੁਰੰਤ 50 ਕਰੋੜ ਰੁਪਏ ਜਾਰੀ ਕੀਤੇ ਜਾ ਰਹੇ ਹਨ ਜਿਸ ਨਾਲ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ 350 ਕਰੋੜ ਰੁਪਏ ਮਿਲਣਗੇ।
ਇਹਨਾਂ ਮੀਟਿੰਗਾਂ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਨੂੰ ਧਾਰਮਿਕ, ਇਤਿਹਾਸਕ ਤੇ ਵਿਰਾਸਤੀ ਕੇਂਦਰ ਵਜੋਂ ਉਭਾਰਨ, ਅੰਮ੍ਰਿਤਸਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਸਥਾਪਤ ਕਰਨ ਅਤੇ ਪੰਜਾਬ ਦੇ ਵੱਡੇ ਸ਼ਹਿਰਾਂ ਦੀ ਕਾਇਆ ਕਲਪ ਕਰਨ ਲਈ ਅੱਜ ਉਨ•ਾਂ ਤਿੰਨ ਮੀਟਿੰਗਾਂ ਕੀਤੀਆਂ। ਉਹਨਾਂ ਦੱਸਿਆ ਕਿ ਅੱਜ ਦੀਆਂ ਮੀਟਿੰਗਾਂ ਵਿੱਚੋਂ ਤਿੰਨੋਂ ਕੇਂਦਰੀ ਮੰਤਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਲਈ ਮਨਜ਼ੂਰ ਕੀਤੇ ਫੰਡ ਜਲਦ ਜਾਰੀ ਹੋਣਗੇ ਅਤੇ ਪੰਜਾਬ ਸਰਕਾਰ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ। ਉਨ•ਾਂ ਦੱਸਿਆ ਕਿ ਸਭ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨਾਲ ਮੀਟਿੰਗ ਕੀਤੀ ਜਿਸ ਵਿੱਚ ਉਨ•ਾਂ ਪੰਜਾਬ ਨੂੰ ਸੈਰ ਸਪਾਟਾ ਤੇ ਸ਼ਹਿਰੀ ਵਿਕਾਸ ਖੇਤਰਾਂ ਵਿੱਚ ਮਿਲਣ ਵਾਲੇ ਫੰਡ ਜਾਰੀ ਕਰਵਾਉਣ ਦੀ ਗੱਲ ਕੀਤੀ।
ਸ. ਸਿੱਧੂ ਨੇ ਅੱਗੇ ਦੱਸਿਆ ਕਿ ਕੇਂਦਰੀ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਰਾਜ ਮੰਤਰੀ ਸ੍ਰੀ ਕੇ.ਜੇ.ਅਲਫੌਂਸ ਨਾਲ ਕੀਤੀ ਮੁਲਾਕਾਤ ਵਿੱਚ ਉਹਨਾਂ ਕੇਂਦਰੀ ਸਕੀਮਾਂ ਤਹਿਤ ਪੰਜਾਬ ਦੇ ਧਾਰਮਿਕ, ਇਤਿਹਾਸਕ ਤੇ ਵਿਰਾਸਤੀ ਸ਼ਹਿਰਾਂ ਲਈ 100 ਕਰੋੜ ਰੁਪਏ ਦੇ ਫੰਡ ਮਨਜ਼ੂਰ ਕਰਵਾਏ। ਉਹਨਾਂ ਵੇਰਵੇ ਦਿੰਦਿਆਂ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਲਈ 32 ਕਰੋੜ, ਫਤਹਿਗੜ• ਸਾਹਿਬ ਲਈ 20 ਕਰੋੜ, ਚਮਕੌਰ ਸਾਹਿਬ ਲਈ 18 ਕਰੋੜ, ਖਟਕੜ ਕਲਾਂ ਤੇ ਹੁਸੈਨੀਵਾਲਾ ਲਈ 15 ਕਰੋੜ, ਜਲਿ•ਆ ਵਾਲਾ ਬਾਗ ਲਈ 10 ਕਰੋੜ, ਸਾਰਾਗੜੀ ਯਾਦਗਾਰ ਲਈ 3 ਕਰੋੜ ਅਤੇ ਕਲਾਨੌਰ ਲਈ 2 ਕਰੋੜ ਰੁਪਏ ਹੋਏ ਮਨਜ਼ੂਰ ਕੀਤੇ ਗਏ ਹਨ ਜਿਹਨਾਂ ਨਾਲ ਇਹਨਾਂ ਸ਼ਹਿਰਾਂ ਦਾ ਹੋਰ ਵਿਕਾਸ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਪੰਜਾਬ ਅੰਦਰ ਧਾਰਮਿਕ, ਵਿਰਾਸਤੀ ਤੇ ਇਤਿਹਾਸਕ ਸੈਲਾਨੀਆਂ ਲਈ ਸਿੱਖ ਸਰਕਟ, ਸੂਫੀ, ਕੌਮੀ ਨਾਇਕ, ਮੁਗਲ ਤੇ ਇਤਿਹਾਸਕ ਸਰਕਟ ਬਣਾ ਕੇ ਇਨ•ਾਂ ਨਾਲ ਸਬੰਧਤ ਸ਼ਹਿਰਾਂ ਨੂੰ ਵਿਕਸਤ ਕਰਨ ਦੀ ਯੋਜਨਾ ਹੈ। ਉਨ•ਾਂ ਭਾਰਤ ਸਰਕਾਰ ਦਾ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਦੇ ਵਿਕਾਸ ਲਈ 100 ਕਰੋੜ ਰੁਪਏ ਮਨਜ਼ੂਰ ਕਰਨ ਲਈ ਧੰਨਵਾਦ ਵੀ ਕੀਤਾ। ਉਨ•ਾਂ ਕਿਹਾ ਕਿ ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸੂਫੀ ਤੇ ਮੁਗਲ ਸਰਕਟ ਲਈ ਕੇਂਦਰੀ ਸਕੀਮ ਤਹਿਤ ਫੰਡਾਂ ਦੀ ਮੰਗ ਲਈ ਪੂਰਾ ਪ੍ਰਾਜੈਕਟ ਬਣਾ ਕੇ ਭੇਜਿਆ ਜਾਵੇਗਾ।
ਕੇਂਦਰੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਰਾਜ ਮੰਤਰੀ ਸ੍ਰੀ ਹਰਦੀਪ ਪੁਰੀ ਨਾਲ ਮੀਟਿੰਗ ਬਾਰੇ ਦੱਸਦਿਆਂ ਸ. ਸਿੱਧੂ ਨੇ ਕਿਹਾ ਕਿ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਢਾਂਚਾਗਤ ਸਹੂਲਤਾਂ ਨਾਲ ਲੈਸ ਕਰਨ ਲਈ ਠੋਸ ਵਿਚਾਰਾਂ ਕੀਤੀਆਂ ਗਈਆਂ ਕਿਉਂ ਜੋ ਭਾਰਤ ਦੇ ਹੋਰਨਾਂ ਸੂਬਿਆਂ ਅਤੇ ਵਿਦੇਸ਼ਾਂ ਤੋਂ ਵੀ ਰੋਜ਼ਾਨਾ ਕਰੀਬ 1 ਲੱਖ ਸ਼ਰਧਾਲੂ ਗੁਰੂ ਦੀ ਨਗਰੀ ਦੇ ਦਰਸ਼ਨ ਕਰਨ ਆਉਂਦੇ ਹਨ। ਉਹਨਾਂ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਕੇਂਦਰੀ ਸਕੀਮਾਂ ਤੋਂ ਇਲਾਵਾ ਸਮਾਰਟ ਸਿਟੀ, ਹਿਰਦੇ ਤੇ ਅਮਰੁਤ ਯੋਜਨਾ ਤਹਿਤ ਪੰਜਾਬ ਦੇ ਸ਼ਹਿਰਾਂ ਦੇ ਵਿਕਾਸ ਲਈ ਜਲਦ ਫੰਡ ਜਾਰੀ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ। ਉਨ•ਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਤਿੰਨ ਸ਼ਹਿਰਾਂ ਵਿੱਚ ਸਮਾਰਟ ਸਿਟੀ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਾਰੇ ਪ੍ਰਬੰਧ ਹੋ ਗਏ ਹਨ ਅਤੇ ਹੁਣ ਇਹ ਪ੍ਰਾਜੈਕਟ ਤੇਜ਼ੀ ਫੜੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਲਈ ਬਣਦਾ ਹਿੱਸਾ 50 ਕਰੋੜ ਰੁਪਏ ਪਾਇਆ ਜਾਵੇਗਾ ਜਿਸ ਨਾਲ ਭਾਰਤ ਸਰਕਾਰ ਵੱਲੋਂ ਤਿੰਨ ਸ਼ਹਿਰਾਂ ਲਈ 350 ਕਰੋੜ ਰੁਪਏ ਮਿਲਣਗੇ। ਉਨ•ਾਂ ਇਹ ਵੀ ਕਿਹਾ ਕਿ ਇਸ ਸਬੰਧੀ ਕੇਂਦਰੀ ਮੰਤਰੀ ਸ੍ਰੀ ਹਰਦੀਪ ਪੁਰੀ 6 ਜਨਵਰੀ 2018 ਨੂੰ ਚੰਡੀਗੜ• ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਨਗੇ ਜਿਸ ਮੀਟਿੰਗ ਦੀ ਤਿਆਰੀ ਵਜੋਂ 1 ਜਨਵਰੀ ਨੂੰ ਸ੍ਰੀ ਪੁਰੀ ਵੱਲੋਂ ਕੇਂਦਰੀ ਮੰਤਰਾਲੇ ਦੀ ਟੀਮ ਚੰਡੀਗੜ• ਭੇਜੀ ਜਾ ਰਹੀ ਹੈ। ਇਹ ਟੀਮ ਉਨ•ਾਂ ਦੇ ਵਿਭਾਗ ਨਾਲ ਮੀਟਿੰਗ ਕਰਕੇ 6 ਜਨਵਰੀ ਨੂੰ ਹੋਣ ਵਾਲੀ ਮੀਟਿੰਗਾ ਦਾ ਖਾਕਾ ਉਲੀਕੇਗੀ।
ਇਸ ਮੌਕੇ ਮੀਟਿੰਗਾਂ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ.ਵੇਣੂ ਪ੍ਰਸ਼ਾਦ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਪੀ.ਐਮ.ਆਈ.ਡੀ.ਸੀ. ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਅਜੋਏ ਸ਼ਰਮਾ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ ਵੀ ਹਾਜ਼ਰ ਸਨ।