ਮੁੰਬਈ : ਬੀਤੀ ਰਾਤ ਮੁੰਬਈ ਦੇ ਇੱਕ ਪਬ ਵਿੱਚ ਭਿਆਨਕ ਅੱਗ ਲੱਗਣ ਨਾਲ 15 ਲੋਕਾਂ ਦੀ ਮੌਤ ਹੋ ਗਈ ,ਜਦ ਕਿ 15 ਲੋਕ ਜਖ਼ਮੀ ਹੋ ਗਏ। ਅੱਗ ਦੇਰ ਰਾਤ ਕਰੀਬ 12 ਵਜੇ ਲੱਗੀ। ਫਾਇਰ ਬ੍ਰਿਗੇਡ ਦੀਆਂ ਦਰਜਨ ਗੱਡੀਆਂ ਦੀ ਮਦਦ ਨਾਲ ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ। ਇਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਪ੍ਰਭਾਵਿਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਨੇ ਜ਼ਖਮੀਆਂ ਦੇ ਜਲਦ ਠੀਕ ਹੋਣ ਲਈ ਪ੍ਰਾਰਥਨਾ ਕੀਤੀ ਹੈ।ਜਿਕਰਯੋਗ ਹੈ ਕਿ ਮਰਨ ਵਾਲਿਆਂ ਵਿੱਚ 12 ਔਰਤਾਂ ਜਦੋਂ ਕਿ 3 ਵਿਅਕਤੀ ਸਨ , ਅੱਗ ਲੱਗਣ ਦੇ ਕਾਰਣਾਂ ਦੀ ਜਾਂਚ ਕੀਤੀ ਜਾ ਰਹੀ ਹੈ ,ਪਰ ਸ਼ੁਰੂਆਤੀ ਜਾਣਕਾਰੀ ਦੇ ਮੁਤਾਬਕ ਸ਼ਾਰਟ ਸ਼ਰਕਿਟ ਦੇ ਕਾਰਨ ਅੱਗ ਲੱਗੀ। ਮਾਮਲੇ ਵਿੱਚ ਪੁਲਿਸ ਨੇ ਪੱਬ ਮਲਿਕ ਦੇ ਖਿਲਾਫ ਮਾਮਲਾ ਦਰਜ ਕੀਤੀ ਹੈ।