ਨਵਾਂਸ਼ਹਿਰ — ਜ਼ਿਲਾ ਮੈਜਿਸਟ੍ਰੇਟ ਅਮਿਤ ਕੁਮਾਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ‘ਚ ਵਿਆਹ ਸਮਾਗਮਾਂ, ਨਵੇਂ ਸਾਲ ਦੇ ਜਸ਼ਨਾਂ ਅਤੇ ਹੋਰ ਕਿਸੇ ਵੀ ਖੁਸ਼ੀ, ਦਿਨ-ਤਿਉਹਾਰ ਦੇ ਮੌਕੇ ‘ਤੇ ਪਟਾਕੇ ਚਲਾਉਣ ‘ਤੇ ਰੋਕ ਲਗਾ ਦਿੱਤੀ ਹੈ।
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ 23548 ਆਫ 2017 ਅਤੇ 23905 ਆਫ 2017 ਰਾਹੀਂ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਵਿਆਹ ਵਾਲੇ ਨਿਦ, ਨਵੇਂ ਸਾਲ ਦੇ ਮੌਕੇ ‘ਤੇ ਅਤੇ ਕਿਸੇ ਵੀ ਖੁਸ਼ੀ ਜਾਂ ਤਿਉਹਾਰ ਦੇ ਮੌਕੇ ‘ਤੇ ਪਟਾਕੇ ਚਲਾਏ ਜਾਣ ‘ਤੇ ਪਾਬੰਦੀ ਲਗਾਈ ਹੋਈ ਹੈ। ਜ਼ਿਲਾ ਮੈਜਿਸਟ੍ਰੇਟ ਦੇ ਇਹ ਮਨਾਹੀ ਦੇ ਹੁਕਮ 29 ਦਸੰਬਰ 2017 ਤੋਂ 28 ਫ਼ਰਵਰੀ 2018 ਤੱਕ ਲਾਗੂ ਰਹਿਣਗੇ।