ਕਰਾਚੀਂ ਪਾਕਿਸਤਾਨ ਦੇ ਸਾਬਕਾ ਕਪਤਾਨ ਰਮੀਜ਼ ਰਾਜਾ ਦਾ ਮੰਨਣਾ ਹੈ ਕਿ ਉਸ ਦੇ ਦੇਸ਼ ਦੀ ਅੰਡਰ-19 ਕ੍ਰਿਕਟ ਟੀਮ ਕੋਲ ਸਾਬਕਾ ਭਾਰਤੀ ਕ੍ਰਿਕਟਰ ਰਾਹੁਲ ਦ੍ਰਾਵਿੜ ਵਰਗਾ ਕੋਚ ਹੋਣਾ ਚਾਹੀਦਾ ਹੈ।
ਭਾਰਤ ਤੇ ਪਾਕਿਸਤਾਨ ਦੀਆਂ ਅੰਡਰ-19 ਟੀਮਾਂ ਇਸ ਸਮੇਂ ਆਈ. ਸੀ. ਸੀ. ਕ੍ਰਿਕਟ ਵਿਸ਼ਵ ਕੱਪ ਵਿੱਚ ਹਿੱਸਾ ਲੈਣ ਲਈ ਨਿਊਜ਼ੀਲੈਂਡ ਦੌਰੇ ‘ਤੇ ਹਨ। ਦੋਵੇਂ ਟੀਮਾਂ ਵਿਸ਼ਵ ਕੱਪ ਲਈ ਆਪਣੀਆਂ ਤਿਆਰੀਆਂ ਵਿੱਚ ਲੱਗੀਆਂ ਹੋਈਆਂ ਹਨ। ਦ੍ਰਾਵਿੜ ਇਸ ਸਮੇਂ ਭਾਰਤੀ ਅੰਡਰ-19 ਕ੍ਰਿਕਟ ਟੀਮ ਦੇ ਕੋਚ ਹਨ।