ਸ੍ਰੀਨਗਰ – ਪਾਕਸਿਤਾਨ ਵੱਲੋਂ ਕੱਲ੍ਹ ਜੰਮੂ ਕਸ਼ਮੀਰ ਦੇ ਸਾਂਬਾ ਸੈਕਟਰ ਵਿਚ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਦਾ ਭਾਰਤ ਨੇ ਅੱਜ ਮੂੰਹ ਤੋੜ ਜਵਾਬ ਦਿੱਤਾ ਹੈ| ਬੀ.ਐੱਸ.ਐੱਫ. ਵੱਲੋਂ ਕੀਤੀ ਗਈ ਕਾਰਵਾਈ ਵਿਚ 6 ਪਾਕਿਸਤਾਨੀ ਸੈਨਿਕ ਮਾਰੇ ਗਏ ਹਨ| ਜਦੋਂ ਕਿ ਉਸ ਦੀਆਂ 2 ਮੋਰਟਾਰ ਪੋਸਟਾਂ ਨੂੰ ਨਸ਼ਟ ਕਰ ਦਿੱਤਾ ਗਿਆ ਹੈ|
ਵਰਣਨਯੋਗ ਹੇ ਕਿ ਕੱਲ੍ਹ ਸ਼ਾਮ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਬੀ.ਐੱਸ.ਐੱਫ. ਦਾ ਇੱਕ ਜਵਾਨ ਸ਼ਹੀਦ ਹੋ ਗਿਆ ਸੀ| ਜਿਸ ਤੋਂ ਬਾਅਦ ਬੀ.ਐੱਸ.ਐੱਫ. ਨੇ ਇਹ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ|