ਚੰਡੀਗੜ੍ਹ/ਮਾਨਸਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਭਲਕੇ 7 ਜਨਵਰੀ ਨੂੰ ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਕਰਜ਼ ਰਾਹਤ ਮੁਕਤੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ| ਕੈਪਟਨ ਅਮਰਿੰਦਰ ਸਿੰਘ ਮਾਨਸਾ ਵਿਖੇ 170 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਵਿਚ 46 ਹਜ਼ਾਰ ਕਿਸਾਨਾਂ ਦਾ ਕਰਜ਼ ਮੁਆਫ ਕਰਨਗੇ| ਇਸ ਦੌਰਾਨ ਸਮਾਗਮਾਂ ਦੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ|
ਇਸ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸਮੂਹ ਮੰਤਰੀ ਮੰਡਲ ਦੇ ਮੰਤਰੀ ਅਤੇ ਪੰਜਾਬ ਸਰਕਾਰ ਦੇ ਅਧਿਕਾਰੀ ਸ਼ਮੂਲੀਅਤ ਕਰ ਰਹੇ ਹਨ| ਇਸ ਮੌਕੇ ਸੁਰੱਖਿਆ ਅਤੇ ਲੋਕਾਂ ਦੇ ਇਕੱਠ ਦੇ ਮੱਦੇਨਜਰ ਪੁਖਤਾ ਪ੍ਰਬੰਧ ਕੀਤੇ ਗਏ ਹਨ|
ਇਸ ਸਮਾਗਮ ਵਿਚ ਮਾਨਸਾ ਤੋਂ ਇਲਾਵਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ ਜ਼ਿਲ੍ਹਿਆਂ ਦੇ ਢਾਈ ਏਕੜ ਜਮੀਨ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਬੁਲਾਇਆ ਗਿਆ ਹੈ, ਜਿਨ੍ਹਾਂ ਨੂੰ ਲੈ ਕੇ ਆਉਣ ਅਤੇ ਜਾਣ ਲਈ ਬਕਾਇਦਾ ਪ੍ਰਬੰਧ ਕੀਤੇ ਗਏ ਹਨ| ਦੂਸਰੇ ਪਾਸੇ ਇਸ ਕਰਜ਼ਾ ਮੁਆਫੀ ਸਮਾਗਮ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਉਤਸ਼ਾਹ ਹੈ|