ਕਿਸਾਨ ਕਰਜ ਮੁਆਫੀ ਨੂੰ ਲੈਕੇ ਕਾਂਗਰਸ ‘ਤੇ ਵਰ੍ਹੇ ਸੁਖਬੀਰ ਬਾਦਲ, ਸੁਖਪਾਲ ਖਹਿਰਾ ਨੂੰ ਦੱਸਿਆ ਡਰਾਮਾ ਕਿੰਗ

ਚੰਡੀਗੜ੍ਹ : ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਅਤੇ ਵਿਸ਼ਵਾਸ਼ਘਾਤ ਕੀਤਾ ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ 12 ਜਨਵਰੀ ਨੂੰ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲੇਗਾ ਅਤੇ ਉਹਨਾਂ ਨੂੰ ਜ਼ੋਰ ਦੇ ਕੇ ਕਹੇਗਾ ਕਿ ਉਹ ਇਸ ਸਰਕਾਰ ਨੂੰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਦਾ ਹੁਕਮ ਦੇਣ। ਸੁਖਬੀਰ ਨੇ ਆਪ ਨੇਤਾ ਸੁਖਪਾਲ ਖਹਿਰਾ ਨੂੰ ਡਰਾਮਾ ਕਿੰਗ ਦੱਸਿਆ। ਉਹਨਾਂ ਕੈਪਟਨ ਸਰਕਾਰ ਵਲੋਂ ਕਿਸਾਨ ਕਰਜ਼ਾ ਮੁਆਫੀ ਲਈ ਜਾਰੀ ਕੀਤੀ ਗਈ ਪਹਿਲੀ ਕਿਸ਼ਤ ਕਿਸਾਨਾਂ ਨਾਲ ਕੋਝਾ ਮਜ਼ਾਕ ਦੱਸਿਆ ਹੈ। ਉਹਨਾਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਵੇਲੇ 10 ਸਾਲ ਲਈ 6000 ਕਰੋੜ ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਕਿਸਾਨਾਂ ਦੇ 60 ਹਜ਼ਾਰ ਕਰੋੜ ਰੁਪਏ ਦੇ ਟਿਊਬਵੈਲਾਂ ਦੇ ਬਿਲ ਮੁਆਫ ਕਰ ਦਿੱਤੇ ਗਏ ਸਨ। ਇਸ ਨਾਲ ਹਰ ਕਿਸਾਨ ਨੂੰ ਸਾਲਾਨਾ 60 ਹਜ਼ਾਰ ਰੁਪਏ ਤੋਂ ਵਧੇਰੇ ਦੀ ਰਾਹਤ ਦਿੱਤੀ ਗਈ ਸੀ।