ਚੰਡੀਗੜ : ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਪੱਸ਼ਟ ਕੀਤਾ ਕਿ ਇਸਤਰੀ ਅਕਾਲੀ ਦਲ ਦੇ ਪਟਿਆਲਾ (ਸ਼ਹਿਰੀ) ਦੀ ਪ੍ਰਧਾਨਗੀ ਬਾਰੇ ਫਿਲਹਾਲ ਕੋਈ ਵੀ ਫੈਸਲਾ ਨਹੀਂ ਹੋਇਆ। ਉਹਨਾਂ ਕਿਹਾ ਕਿ ਜਦੋਂ ਵੀ ਕੋਈ ਫੈਸਲਾ ਹੋਵੇਗਾ ਤਾਂ ਉਸ ਸਬੰਧੀ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦੇ ਦਿੱਤੀ ਜਾਵੇਗੀ।